Thursday, July 30, 2026

ਮਾਝੇ ਦੀਆਂ ਮਸ਼ਹੂਰ ਖੇਡਾਂ ਉਦੋਨੰਗਲ ਦੀਆਂ 22 ਫਰਵਰੀ ਤੋਂ ਸੱਭਿਆਚਾਰਕ ਮੇਲਾ 25 ਨੂੰ

ਚੌਂਕ ਮਹਿਤਾ, 10 ਜਨਵਰੀ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ) – ਐਨ.ਆਰ.ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ PPN1001201809ਕਰਵਾਇਆ ਜਾਂਦਾ ਮਸ਼ਹੂਰ ਪੇਂਡੂ ਖੇਡ ਮੇਲਾ ਰੰਧਾਵਾ ਸਪੋਰਟਸ ਐਂਡ ਕਲਚਰ ਕਲੱਬ ਉਦੋਨੰਗਲ ਵਲੋਂ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਉਦੋਨੰਗਲ ਵਿਖੇ 22 ਤੋ 25 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਪ੍ਰਧਾਨ ਗੁਰਦਵਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ ਸੀਨੀਅਰ, ਹਾਕੀ ਜੂਨੀਅਰ, ਫੁਟਬਾਲ ਓਪਨ ਅਤੇ ਕੁੱਤਿਆਂ ਦੀਆਂ ਟਰੈਕ ਦੌੜਾਂ ਕਰਵਾਈਆ ਜਾਣਗੀਆਂ ਅਤੇ 25 ਫਰਵਰੀ ਨੂੰ ਸੱਭਿਆਚਾਰਕ ਮੇਲਾ ਹੋਵੇਗਾ, ਜਿਸ ਵਿੱਚ ਪੰਜਾਬ ਦੇ ਮਸ਼ਹੂਰ ਕਲਾਕਾਰ ਆਪਣੀ ਗਾਇਕੀ ਦੇ ਜੌਹਰ ਦਿਖਉਣਗੇ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply