ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਸਿਹਤ ਵਿਭਾਗ ਵਲੋ ਜਿਲਾ ਪੱਧਰੀ ਹੈਲਥ ਮੇਲਾ 12 ਜਨਵਰੀ 2018 ਨੂੰ ਸਵੇਰੇ 9.30 ਤੋ 3.00 ਵਜੇ ਤੱਕ ਸਿਵਲ ਹਸਪਤਾਲ ਵਿਚ ਲਗਾਇਆ ਜਾ ਰਿਹਾ ਹੈ।ਜਿਸ ਵਿਚ ਸਿਹਤ ਵਿਭਾਗ ਦੇ ਅਧਿਕਾਰੀ ਵੀ ਸ਼ਾਮਿਲ ਹੋਣਗੇ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋ ਲਗਾਏ ਜਾ ਰਹੇ ਹੈਲਪ ਡੈਕਸ `ਚ ਇਕ ਪੈਨਲ ਲਾਇਰਜ਼ ਅਤੇ ਦੋ ਪੀ.ਐਲ.ਵੀ ਦੀ ਡਿਊਟੀ ਲਗਾਈ ਜਾ ਰਹੀ ਹੈ।ਇਸ ਦੌਰਾਨ ਮੁਫਤ ਕਾਨੂੰਨੀ ਸਹਾਇਤਾ ਅਤੇ ਅਪਰਾਧ ਪੀੜਤਾ ਮੁਆਵਜਾ ਸਕੀਮ ਬਾਰੇ ਲੋਕਾ ਨੂੰ ਜਾਗਰੂਤਾ ਕੀਤਾ ਜਾਵੇਗਾ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media