Tuesday, November 3, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਦਾ ਸਾਇੰਸ ਪ੍ਰਦਰਸ਼ਨੀ `ਚ ਅਹਿਮ ਸਥਾਨ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਬੋਰਡ ਵਲੋਂ ਐਮ.ਜੀ.ਐਨ ਪਬਲਿਕ ਸਕੂਲ ਜਲੰਧਰ ਵਿਖੇ 7 ਤੋਂ 10 ਜਨਵਰੀ PPN10012018122018 ਤੱਕ ਕਰਵਾਈ ਗਈ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਵਿਦਿਆਰਥੀਆਂ ਨੇ ਦੋ ਮਾਡਲ ਤਿਆਰ ਕਰਕੇ ਭਾਗ ਲਿਆ।ਜਿੰਨਾਂ ਵਿਚੋਂ ਵਿਸ਼ਾ `ਲਿਟਰ ਆਫ ਲਾਇਟ` ਵਾਲੇ ਮਾਡਲ ਨੂੰ ਰਾਸ਼ਟਰੀ ਪੱਧਰ ਲਈ ਚੁਣਿਆ ਗਿਆ।ਹੁਣ ਇਹ ਮਾਡਲ ਰਾਸ਼ਟਰੀ ਪੱਧਰ ਦੀ ਸਾਇੰਸ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ।ਸਕੂਲ ਦੇ ਮੈਂਬਰ ਇੰਚਾਰਜ ਨਿਰਮਲ ਸਿੰਘ, ਗੁਰਿੰਦਰ ਸਿੰਘ ਚਾਵਲਾ ਅਤੇ ਰਾਜਮੋਹਿੰਦਰ ਸਿੰਘ ਮਜੀਠਾ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਸਇੰਸ ਵਿਭਾਗ ਦੇ ਅਧਿਆਪਕਾਂ ਨੂੰ ਸ਼ਾਨਦਾਰ ਕਾਰਗੁਜਾਰੀ `ਤੇ ਵਧਾਈ ਦਿੱਤੀ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply