ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਜ ਆਸਟ੍ਰੇਲੀਆ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਇੱਕ ਵਫ਼ਦ ਜਿਸ ਵਿਚ ਐਜਲਾ ਓਵਨ ਚੈਅਰਪਰਸਨ ਬ੍ਰਿਸਬਨ ਸਿਟੀ ਕੌਂਸਲ, ਗੁਰਪ੍ਰੀਤ ਪਿੰਕੀ ਸਿੰਘ ਪ੍ਰਧਾਨ ਪੰਜਾਬੀ ਵੈਲਫੇਅਰ ਸੋਸਾਇਟੀ ਆਸਟ੍ਰੇਲੀਆ, ਪ੍ਰਨਾਮ ਸਿੰਘ ਹੇਅਰ ਟਰਿਜਲਰ ਆਸਟੇ੍ਰਲੀਅਨ ਇੰਡੀਅਨ ਹੈਰੀਟੇਜ਼ ਵਾਰ ਮੋਮੋਰੀਅਲ ਕਮੇਟੀ ਸ਼ਾਮਲ ਸਨ, ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਐਜਲਾ ਓਵਨ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਆਪਣੇ ਆਪ ਨੂੰ ਖ਼ੁਸ਼ਕਿਸਮਤ ਮਹਿਸੂਸ ਕਰਦੇ ਹਨ।ਉਨ੍ਹਾਂ ਨੂੰ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋ ਕੇ ਸ਼ਾਂਤੀ ਪ੍ਰਾਪਤ ਹੋਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਐਡੀਸ਼ਨਲ ਮੈਨੇਜਰ ਸੁਖਬੀਰ ਸਿੰਘ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਵਿਕਰਮਜੀਤ ਸਿੰਘ ਗੋਲਡੀ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media