ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਕੈਲੈਫੋਰਨੀਆ ਦੇ ਸ਼ਹਿਰ ਐਲਕ ਗਰੋਵ ਸਿਟੀ ਦੇ ਕਮਿਸ਼ਨਰ ਤੇ ਡੈਮੋਕਰੇਟ ਪਾਰਟੀ ਦੇ ਡੈਲੀਗੇਟ ਅਤੇ ਪੰਜਾਬ ਮੇਲ ਯੂ.ਐਸ.ਏ ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਅਤੇ ਰਿਚਮੰਡਹਿਲ ਨਿਊਯਾਰਕ ਪੁਲਿਸ ਕਮਿਊਨਟੀ ਦੇ ਉਪ ਪ੍ਰਧਾਨ ਰਣਜੀਤ ਸਿੰਘ ਸੰਯੋਗਲਾ ਨਤਮਸਤਕ ਹੋਏ।ਰੰਧਾਵਾ ਦੀ ਮਾਤਾ ਬੀਬੀ ਸਤਵੰਤ ਕੌਰ ਅਤੇ ਧਰਮ ਪਤਨੀ ਬੀਬੀ ਨਿਰਮਲਜੀਤ ਕੌਰ ਵੀ ਉਨ੍ਹਾਂ ਨਾਲ ਸਨ।
ਇਸ ਮੌਕੇ ਗੁਰਜਤਿੰਦਰ ਸਿੰਘ ਨੇ ਕਿਹਾ ਕਿ ਸਾਡਾ ਵਿਦੇਸ਼ ਵਿਚ ਬੈਠਿਆਂ ਦਾ ਚਿਤ ਪੰਜਾਬ ਵਿਚ ਹੀ ਹੁੰਦਾ ਹੈ। ਹਰ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੀ ਲੋਚਾ ਹੁੰਦੀ ਹੈ।ਅੱਜ ਵੱਡੇ ਭਾਗ ਹਨ ਕਿ ਉਨਾਂ ਨੁੰ ਵੀ ਦਰਸ਼ਨ ਕਰਨ ਦਾ ਮੌਕਾ ਨਸੀਬ ਹੋਇਆ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ ਜਿਸ ਦੇ ਦਰਸ਼ਨ ਕਰਨ ਲਈ ਲਾਲਸਾ ਹਰ ਸਿੱਖ ਦੇ ਮਨ ਅੰਦਰ ਹੁੰਦੀ ਹੈ।ਯਾਦ ਰਹੇ ਕਿ ਰੰਧਾਵਾ ਪੰਜਾਬ ‘ਚ ਰਹਿਣ ਸਮੇਂ ਵੀ ਪੱਤਰਕਾਰਤਾ ਨਾਲ ਜੁੜੇ ਰਹੇ ਹਨ ਅਤੇ ਹੁਣ ਵੀ ਉਹ ਅਮਰੀਕਾ ਵਿਚ ਆਪਣਾ ਅਖਬਾਰ ਚਲਾ ਰਹੇ ਹਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਪਰਮਜੀਤ ਸਿੰਘ ਸਰੋਆ ਤੇ ਬਿਜੈ ਸਿੰਘ ਨੇ ਸਨਮਾਨਿਤ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media