ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ 1984 ਵਿਚ ਹੋਏ ਸਿੱਖ ਕਤਲੇਆਮ ਦੇ ਬੰਦ ਕੀਤੇ ਗਏ 186 ਕੇਸਾਂ ਦੀ ਮਾਨਯੋਗ ਸੁਪਰੀਮ ਕੋਰਟ ਵੱਲੋਂ ਨਵੇਂ ਸਿਰਿਓਂ ਜਾਂਚ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦੇ ਨਾਲ ਹੀ ਸਿੱਖਾਂ ਨੂੰ ਕਈ ਦਹਾਕੇ ਬੀਤ ਜਾਣ ’ਤੇ ਵੀ ਇਨਸਾਫ ਨਾ ਮਿਲਣ ਲਈ ਅਫਸੋਸ ਵੀ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਸਿੱਖਾਂ ਨੂੰ ਇਨਸਾਫ ਮਿਲਣ ਦੀ ਆਸ ਜ਼ਰੂਰ ਬੱਝੀ ਹੈ ਪਰੰਤੂ ਇਨਸਾਫ ਵਿਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਰਕਾਰਾਂ ਵੱਲੋਂ ਵੱਖ-ਵੱਖ ਜਾਂਚ ਕਮਿਸ਼ਨ ਬਣਾਏ ਜਾਂਦੇ ਰਹੇ ਹਨ ਅਤੇ ਨਵੇਂ ਬਣੇ ਕਮਿਸ਼ਨ ਵੱਲੋਂ ਪਿਛਲੇ ਕਮਿਸ਼ਨ ਦੀ ਕੀਤੀ ਜਾਂਚ ਨੂੰ ਦੁਬਾਰਾ ਨਵੇਂ ਸਿਰਿਓਂ ਕਰਨ ਵਿਚ ਲੰਮਾ ਸਮਾਂ ਲੰਘਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪਿਛਲੇ 33 ਸਾਲਾਂ ਤੋਂ ਇਨਸਾਫ ਲੈਣ ਲਈ ਅਦਾਲਤਾਂ ਉਪਰ ਆਸ ਲਗਾਈ ਬੈਠੇ ਹਨ, ਜਿਨ੍ਹਾਂ ਵਿਚੋਂ ਕਈ ਤਾਂ ਇਨਸਾਫ ਦੀ ਉਡੀਕ ਵਿਚ ਪ੍ਰਾਣ ਵੀ ਤਿਆਗ ਚੁੱਕੇ ਹਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media