Monday, November 23, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਚਾਈਨੀਜ਼ ਡੋਰ ਦੇ ਨੁਕਸਾਨਾਂ ਬਾਰੇ ਸੈਮੀਨਾਰ

PPN1101201807ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿਭਾਗ ਵਲੋਂ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਅਧਿਆਪਕਾ ਸ਼੍ਰੀਮਤੀ ਵਿਕਟੋਰੀਆ ਵੋਹਰਾ ਦੁਆਰਾ ਵਿਦਿਆਰਥੀਆਂ ਨੂੰ ਚਾਈਨੀਜ਼ ਡੋਰ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ।ਇਸ ਬਾਰੇ ਸਮਾਰਟ ਬੋਰਡ ਰਾਹੀਂ ਵੀਡੀਓ ਕਲਿਪ ਵੀ ਵਿਖਾਏ ਗਏ ਤਾਂ ਕਿ ਸਾਰੇ ਵਿਦਿਆਰਥੀ ਇਸ ਡੋਰ ਤੋਂ ਹੋਣ ਵਾਲੇ ਜਾਨੀ ਨੁਕਸਾਨਾਂ ਬਾਰੇ ਸਬਕ ਲੈਣ।ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਚਾਈਨੀਜ਼ ਡੋਰ ਦੀ ਵਰਤੋਂ ਨਾ ਕਰਨ ਬਾਰੇ ਸਹੁੰ ਵੀ ਚੁਕਾਈ ਗਈ। ਇਸ ਮੌਕੇ ਤੇ ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਨਰੂਲਾ, ਸੁਪਰਵਾਈਜਰ ਸ਼੍ਰੀਮਤੀ ਮੰਜੂ ਸਪਰਾ ਅਤੇ ਵੱਡੀ ਗਿਣਤੀ `ਚ ਅਧਿਆਪਕ ਸਾਹਿਬਾਨ ਅਤੇ ਵਿਦਿਅਰਥੀ ਸ਼ਾਮਲ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply