ਪਠਾਨਕੋਟ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਜਿਲਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਤੇ ਮਿਸ ਊਸ਼ਾ ਰਾਣੀ ਜਿਲਾ ਬਾਲ ਸੁਰਖਿਆ ਅਫਸਰ, ਐਡਵੋਕੇਟ ਗੋਰਵ ਸ਼ਰਮਾ ਲੀਗਲ ਅਫਸਰ, ਮਿਸ ਜ਼ੋਤੀ ਸ਼ਰਮਾ ਬਾਲ ਸੁਰੱਖਿਆ, ਗੋਰਵ ਸ਼ਰਮਾ ਬਾਲ ਸੁਰੱਖਿਆ ਅਤੇ ਵਿਸ਼ਾਲ ਜ਼ੋਸ਼ੀ ਆਉਟ ਰੀਚ ਵਰਕਰ ਆਦਿ ਵਲੋਂ ਵਿਦਿਆਰਥੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਅਤੇ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਗਿਆ।
ਇਸ ਮੌਕੇ ਉਹਨਾਂ ਨੇ ਵਿਦਿਆਰਥੀਆਂ ਦੇ ਹੱਕਾਂ ਵਿਚ ਬਣੇ ਕਾਨੂੰਨੀ ਅਧਿਕਾਰਾਂ, ਮੁਫਤ ਕਾਨੂੰਨੀ ਸਹਾਇਤਾ ਸਕੀਮ, ਅਪਰਾਧ ਪੀੜਤ ਮੁਆਵਜ਼ਾ ਸਕੀਮ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਵਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਗਿਆ। ਇਸ ਦੇੇ ਨਾਲ ਹੀ ਉਹਨਾਂ ਨੂੰ ਜਿਲਾ ਕਚਿਹਰੀਆਂ ਪਠਾਨਕੋਟ ਵਿਖੇ ਖੋਲੇ ਗਏ ਫਰੰਟ ਆਫਿਸ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਅਨੁਸਾਰ ਨਿਰਧਾਰਿਤ ਕੀਤੀ ਗਈ ਕੈਟਾਗਰੀ ਮੁਤਾਬਿਕ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਵੀ ਜਾਗਰੂਕ ਕੀਤਾ ਗਿਆ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਅਧਿਆਪਕ ਵੀ ਸ਼ਾਮਲ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media