Sunday, December 22, 2024

ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੇ 22ਵੀਂ ਬਰਸੀ ਸਮਾਗਮ 2 ਅਗਸਤ ਤੋਂ

 ਪੰਜਾਬ ਯੂਥ ਫੌਰਮ  ਤੇ ਭਗਤ ਪੂਰਨ ਸਿੰਘ ਬਲੱੱਡ ਡੋਨੇਸ਼ਨ ਸੈੱਲ ਵਲੋਂ ਖੂਨ-ਦਾਨ ਕੈਂਪ 4 ਅਗਸਤ ਸੋਮਵਾਰ ਨੂੰ

PPN280716

ਅੰਮ੍ਰਿਤਸਰ, 28  ਜੁਲਾਈ (ਸੁਖਬੀਰ ਸਿੰਘ)- ਲਾਵਾਰਸ, ਪਾਗਲਾਂ, ਅਪਾਹਿਜਾਂ, ਬਜੁਰਗਾਂ ਤੇ ਮੰਧਬੁੱਧੀ ਬੱਚਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਸੰਸਥਾ ਪਿੰਗਲਵਾੜਾ ਅੰਮ੍ਰਿਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 22 ਵੀਂ ਬਰਸੀ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਮੰਤਵੀ ਸਮਾਜ ਭਲਾਈ ਕਾਰਜਾਂ ਨੂੰ ਸਮਰਪਿਤ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ।ਸੰਸਥਾ ਦੀ ਪ੍ਰਧਾਨ ਡਾ. ਇੰਦਰਜੀਤ ਕੌਰ ਨੇ ਸਮਾਜ ਵਿਚ ਵਾਤਾਵਰਨ ਪ੍ਰਤੀ ਉਦਾਸੀਨਤਾ ਅਤੇ ਵਧ ਰਹੇ ਕੈਂਸਰ ਦੇ ਭਿਅੰਕਰ ਰੋਗ ਬਾਰੇ ਚਿੰਤਾ ਜਾਹਰ ਕਰਦਿਆਂ ਦਸਿਆ ਕਿ ਮਿਤੀ 2 ਅਗਸਤ, 2014 ਦਿਨ ਸ਼ਨੀਵਾਰ ਨੂੰ ਪਿੰਗਲਵਾੜੇ ਦੇ ਬੱਚਿਆਂ ਵੱਲੋਂ ਵਾਤਾਵਰਣ ਜਾਗਰੂਕਤਾ ਰੈਲੀ ਮਾਰਚ ਕੱਢਿਆ ਜਾਵੇਗਾ ਜੋ ਕਿ ਚੌਂਕ ਘੰਟਾ ਘਰ ਤੋਂ ਸ਼ੁਰੂ ਹੋ ਕੇ ਹਾਲ ਗੇਟ ਤਕ ਦਾ ਹੋਵੇਗਾ। ਇਸ ਦੇ ਨਾਲ ਹੀ ਸੰਸਥਾ ਦੀ ਸ਼ਾਖਾ ਮਾਨਾਂਵਾਲਾ ਵਿਖੇ ਇੰਗਲੈਂਡ ਦੀ ਕੈਂਸਰ ਰੋਕੋ ਸੰਸਥਾ ਵੱਲੋਂ ਮਾਹਰ ਡਾਕਟਰਾਂ ਦੀ ਟੀਮ ਸਹਿਤ ਆਮ ਲੋਕਾਂ ਵਾਸਤੇ ਮੁਫ਼ਤ ਕੈਂਸਰ ਰੋਕੋ ਅਤੇ ਹੋਰ ਬੀਮਾਰੀਆਂ ਦੀ ਜਾਂਚ ਲਈ ਮੈਡੀਕਲ ਕੈਂਪ ਲਗਾਇਆ ਜਾਵੇਗਾ। ਜਿਸਦਾ ਉਦਘਾਟਨ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ  ਕਰਨਗੇ। ਇਸ ਕੈਂਪ ਵਿੱਚ ਸੰਗਤਾਂ ਦੇ ਲੋੜੀਂਦੇ ਟੈਸਟ ਜਿਵੇਂ ਕਿ ਬਲੱਡ ਸ਼ੂਗਰ, ਈ.ਸੀ.ਜੀ. ਮੈਮੋਗਰਾਫੀ ਅਤੇ ਪੈਪ ਸਮੀਅਰ ਟੈਸਟ ਮੁਫਤ ਕੀਤੇ ਜਾਣਗੇ । 
 ਡਾ. ਇੰਦਰਜੀਤ ਕੌਰ ਜੀ ਨੇ ਬੋਲਦਿਆਂ ਦਸਿਆ ਕਿ ਮਿਤੀ 3 ਅਗਸਤ  ਦਿਨ ਐਤਵਾਰ  ਨੂੰ ਸਵੇਰੇ 8.00 ਵਜੇ ਮੁੱਖ ਦਫਤਰ, ਜੀ.ਟੀ. ਰੋਡ  ਵਿਖੇ  ਅਖੰਡ ਪਾਠ ਸਾਹਿਬ ਦਾ ਆਰੰਭ ਹੋਵੇਗਾ। ਇਸੇ ਹੀ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਮਾਨਾਂਵਾਲਾ ਬ੍ਰਾਂਚ ਵਿਖੇ ‘ਜ਼ੀਰੋ ਬਜਟ ਕੁਦਰਤੀ ਖੇਤੀ’ ਉਪਰ ਸੈਮੀਨਾਰ ਆਯੋਜਿਤ ਕੀਤਾ ਜਾਵੇਗਾ। 4 ਅਗਸਤ ਸੋਮਵਾਰ ਨੂੰ ਹੀ ਸੰਸਥਾ ਦੇ ਮਰੀਜ਼ਾਂ ਦੀ ਤੰਦਰੁਸਤੀ ਲਈ ਪਹਿਲਾਂ ਦੀ ਤਰ੍ਹਾਂ ਭਗਤ ਪੂਰਨ ਸਿੰਘ ਬਲੱੱਡ ਡੋਨੇਸ਼ਨ ਸੈੱਲ ਦੇ  ਪ੍ਰਧਾਨ ਸ੍ਰ. ਰਾਣਾ ਪਲਵਿੰਦਰ ਸਿੰਘ ਤੇ ਪੰਜਾਬ ਯੂਥ ਫੌਰਮ ਦੇ ਪ੍ਰਧਾਨ ਤੇ ਕੌਂਸਲਰ ਸ੍ਰ. ਜਸਕੀਰਤ ਸਿੰਘ, ਸਮਾਜ ਸੇਵੀ ਜਥੇਬੰਦੀਆਂ, ਕਾਲਜਾਂ, ਦਾਨੀ ਸੱਜਣਾ ਤੇ ਸੰਗਤਾਂ ਦੇ ਸਹਿਯੋਗ ਨਾਲ ਖੂਨ-ਦਾਨ ਕੈਂਪ ਸਵੇਰੇ 10.00 ਵਜੇ ਤੋਂ 2.00 ਵਜੇ ਤਕ ਮੁੱਖ ਦਫਤਰ, ਤਹਿਸੀਲਪੁਰਾ, ਜੀ.ਟੀ. ਰੋਡ, ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ। ਜਿਸਦਾ ਉਦਘਾਟਨ ਕਮਿਸ਼ਨਰ ਪੁਲਿਸ ਜਤਿੰਦਰ ਸਿੰਘ ਔਲਖ ਕਰਨਗੇ। ਇਸੇ ਦਿਨ ਸੰਸਥਾ ਦੇ ਮਰੀਜਾਂ, ਸਕੂਲੀ ਬਚਿਆਂ ਅਤੇ ਭਗਤ ਪੂਰਨ ਸਿੰਘ ਕਿੱਤਾ ਸਿਖਲਾਈ ਕੇਂਦਰ ਵਲੋਂ ਬਣਾਈਆਂ ਦੁਰਲੱਭ-ਹੱਥ ਕਿਰਤਾਂ ਦੀ ਅਤੇ ਕੁਦਰਤੀ ਖੇਤੀ ਦੀ ਪ੍ਰਦਰਸ਼ਨੀ ਅਤੇ ਅੰਗਹੀਣਾਂ ਵਾਸਤੇ ਫ੍ਰੀ ਮਸਨੂਈ ਅੰਗ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਜਿਸਦਾ ਉਦਘਾਟਨ ਡਾ.ਤਰੂਨਦੀਪ ਕੌਰ ਡਿਪਟੀ ਕਮਿਸ਼ਨਰ ਆਫ ਇਨਕਮ ਟੈਕਸ ਅੰਮ੍ਰਿਤਸਰ ਕਰਨਗੇ। ਇਸੇ ਹੀ ਦਿਨ ਸ਼ਾਮ ੦੭:੦੦ ਵਜੇ ਸਭਿਆਚਾਰਕ ਪ੍ਰੋਗਰਾਮ ਮਾਨਾਂਵਾਲਾ ਕੰਪਲੈਕਸ ਦੀ ਖੁਲ੍ਹੀ ਗਰਾਊਂਡ ਵਿਚ ਸੰਸਥਾ ਦੇ ਸਕੂਲਾਂ ਦੇ ਬਚਿਆਂ ਵਲੋਂ ਹੋਵੇਗਾ ਜਿਸ ਦੀ ਪ੍ਰਧਾਨਗੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਵੀ ਭਗਤ  ਜੀ ਕਰਣਗੇ । 
ਬਰਸੀ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਇੰਦਰਜੀਤ ਕੌਰ ਜੀ ਨੇ ਦਸਿਆ ਕਿ ਮਿਤੀ 5  ਅਗਸਤ ਦਿਨ ਮੰਗਲਵਾਰ ਨੂੰ ਭਗਤ ਪੂਰਨ ਸਿੰਘ ਜੀ ਦੀ ਬਰਸੀ ਵਾਲੇ ਦਿਨ ਸਵੇਰੇ 8.00 ਤੋਂ 9.00  ਵਜੇ ਮੁੱਖ ਦਫਤਰ, ਪਿੰਗਲਵਾੜਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਜਾਵੇਗਾ । ਉਪਰੰਤ ਸਵੇਰੇ 10.00 ਤੋਂ 12.00  ਵਜੇ ਤਕ ਸੰਸਥਾ ਦੇ ਬੱਚਿਆਂ ਤੇ ਪ੍ਰੋ. ਕਰਤਾਰ ਸਿੰਘ ਗੁਰਮਤਿ ਸੰਗੀਤ ਅਕੈਡਮੀ ਅਨੰਦਪੁਰ ਸਾਹਿਬ ਵੱਲੋਂ ਤੰਤੀ ਸਾਜਾਂ ਨਾਲ ਕੀਰਤਨ ਕੀਤਾ ਜਾਵੇਗਾ। 12.00 ਤੋਂ 2.00 ਵਜੇ ਤਕ ਮਹਾਨ ਸਮਾਜ ਸੇਵੀ ਭਗਤ ਜੀ ਦੇ ਜੀਵਨ ਬਾਰੇ ਵੱਖ-ਵੱਖ ਪਹਿਲੂਆਂ ਤੇ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਪਿੰਗਲਵਾੜੇ ਵੱਲੋਂ ਕੁਲਵੰਤ ਸਿੰਘ ਧਾਲੀਵਾਲ ਗਲੋਬਲ ਅੰਬੈਸਡਰ ਰੋਕੋ ਕੈਂਸਰ, ਉਘੇ ਗੁਰਬਾਣੀ ਕੀਰਤਨੀਏ ਪ੍ਰੋ: ਕਰਤਾਰ ਸਿੰਘ, ਉਘੇ ਕਥਾ ਵਾਚਕ ਅਤੇ ਗੁਰਬਾਣੀਪ੍ਰਚਾਰਕ, ਪ੍ਰਿੰਸੀਪਲ ਬਲਜੀਤ ਸਿੰਘ ਅਤੇ ਸਮਾਜ ਸੇਵਕ ਹਰਦੀਪ ਸਿੰਘ ਬੈਨੀਪਾਲ ਨੂੰ ਉਹਨਾਂ ਦੇ ਸਮਾਜ ਪ੍ਰਤੀ ਸੇਵਾ ਅਤੇ ਗੁਰਬਾਣੀ ਪ੍ਰਸਾਰਣ ਵਿਚ ਪਾਏ ਯੋਗਦਾਨ ਲਈ ਭਗਤ ਪੂਰਨ ਸਿੰਘ ਮਾਨਵ ਸੇਵਾ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ।  ਇਸ ਮੌਕੇ ਕੈਂਸਰ ਰੋਕੋ ਸੰਸਥਾ ਵਲੋਂ ਸਾਰੀਆਂ ਸੁਵਿਧਾਵਾਂ ਨਾਲ ਲੈਸ ਦੋ ਬੱਸਾਂ ਕੈਂਸਰ ਸੇਵਾ ਲਈ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ ਇਸੇ ਹੀ ਮੌਕੇ ਤੇ ੌਭਛ ਭaਨਕ ਸ਼ਹaਰਡਿਪੁਰa ਅਮਰਟਿਸaਰ ਵਲੋਂ ਇਕ ੰaਰੁਟ ਿਓਛਛੌ ਅਮਬੁਲaਨਚe ਪਿੰਗਲਵਾੜੇ ਦੇ ਮਰੀਜ਼ਾਂ ਵਾਸਤੇ ਦਿਤੀ ਜਾਵੇਗੀ।ਇਸ ਪ੍ਰੈਸ ਕਾਨਫਰੰਸ ਵਿਚ ਸ੍ਰ. ਰਾਜਬੀਰ ਸਿੰਘ ਮੈਂਬਰ, ਡਾ. ਜਗਦੀਪਕ ਸਿੰਘ ਮੈਂਬਰ ਪਿੰਗਲਵਾੜਾ ਸੋਸਾਇਟੀ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਸ੍ਰੀ ਤਿਲਕ ਰਾਜ ਤੇ ਸਮੂੰਹ ਵਿਭਾਗਾਂ ਦੇ ਮੁਖੀ ਸ਼ਾਮਲ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply