Thursday, July 2, 2026

ਸਮਾਜ ਵਿੱਚ ਸਾਰਥਿਕ ਤਬਦੀਲੀ ਲਈ ਸਹੀ ਕਦਰਾਂ ਕੀਮਤਾਂ ਤੇ ਗੁਣ ਪੈਦਾ ਕਰਨ ਦੀ ਲੋੜ ਵਾਈਸ ਚਾਂਸਲਰ

PPN1101201811ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ)  “ਅਧਿਆਪਨ ਇਕ ਨੇਕ, ਚੰਗੇਰਾ, ਜ਼ਿੰਮੇਵਾਰਨਾ ਅਤੇ ਜੁਆਬਦੇਹ ਕਿੱਤਾ ਹੈ ਅਤੇ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਇਸ ਖਿੱਤੇ ਵਿਚੋਂ ਸੰਤੁਸ਼ਟੀ ਪ੍ਰਾਪਤ ਕੀਤੀ ਜਾ ਸਕਦੀ ਹੈ।ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਵਿਚ ਸਹੀ ਨੈਤਿਕ ਕਦਰਾਂ ਕੀਮਤਾਂ ਦੇ ਗੁਣ ਭਰਨ ਤਾਂ ਜੋ ਸਮਾਜ ਵਿਚ ਸਾਰਥਕ ਤਬਦੀਲੀ ਲਿਆ ਸਕਣ।”
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਚਾਰ ਹਫਤਿਆਂ ਦੇ ਜਨਰਲ ਓਰੀਐਂਟੇਸ਼ਨ ਪ੍ਰੋਗਰਾਮ-104 ਦੇ ਸਮਾਪਤੀ ਸਮਾਰੋਹ ਮੌਕੇ ਪ੍ਰਗਟ ਕੀਤੇ।ਇਸ ਪ੍ਰੋਗਰਾਮ ਦਾ ਆਯੋਜਨ ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ  ਰਿਸੋਰਸ ਡਿਵੈਲਪਮੈਂਟ ਕੇਂਦਰ ਵੱਲੋਂ ਕਰਵਾਇਆ ਗਿਆ ਸੀ ਜਿਸ ਵਿਚ ਦੇਸ਼ ਭਰ ਤੋਂ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 42 ਅਧਿਆਪਕਾਂ ਨੇ ਭਾਗ ਲਿਆ।
ਪ੍ਰੋ. ਸੰਧੂ ਨੇ ਭਾਗ ਲੈਣ ਵਾਲਿਆਂ ਨੂੰ ਭਾਰਤ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੋਂ ਪੰਡਿਤ ਮਦਨ ਮੋਹਨ ਮਾਲਵੀਆ ਨੈਸ਼ਨਲ ਮਿਸ਼ਨ ਅਧੀਨ ਸ਼ੁਰੂ ਕੀਤੇ ਇਸ ਕੇਂਦਰ ਦੇ ਉਦੇਸ਼ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੇਂਦਰ ਦਾ ਮੁੱਖ ਉਦੇਸ਼ ਨਵੇਂ ਅਧਿਆਪਕਾਂ ਦੇ ਪੜ੍ਹਾਉਣ ਸਬੰਧੀ ਜਾਣਕਾਰੀ ਨੂੰ ਹੋਰ ਵਧਾਉਣਾ ਹੈ।ਉਨ੍ਹਾਂ ਇਸ ਮੌਕੇ ਯੂ.ਜੀ.ਸੀ ਸਬੰਧੀ ਆਪਣੇ ਤਜ਼ਰਬਿਆਂ ਬਾਰੇ ਵੀ ਜਾਣਕਾਰੀ ਦਿਤੀ।
ਇਸ ਤੋਂ ਪਹਿਲਾਂ ਕੇਂਦਰ ਦੇ ਡਾਇਰੈਕਟਰ ਪ੍ਰੋ. ਜਤਿੰਦਰ ਸਿੰਘ ਨੇ ਮੁੱਖ ਮਹਿਮਾਨ ਨਾਲ ਜਾਣਪਛਾਣ ਕਰਾਈ ਅਤੇ ਕੇਂਦਰ ਦੀਆਂ ਗਤੀਵਿਧੀਆਂ ’ਤੇ ਚਾਨਣਾ ਪਾਇਆ।ਡਿਪਟੀ ਡਾਇਰੈਕਟਰ ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।ਭਾਗ ਲੈਣ ਵਾਲੇ ਅਧਿਆਪਕਾਂ ਨੂੰ ਸਰਟੀਫਿਕੇਟ ਅਤੇ ਪੁਸਤਕਾਂ ਵੀ ਇਸ ਮੌਕੇ ਪ੍ਰਦਾਨ ਕੀਤੀਆਂ ਗਈਆਂ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …

Leave a Reply