Friday, August 7, 2026

ਚਾਈਨੀਜ਼ ਡੋਰ ਵੇਚਣ ਵਾਲੇ 2 ਵਿਅਕਤੀ ਗ੍ਰਿਫਤਾਰ

ਧੂਰੀ, 11 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਪੁਲਿਸ ਨੇ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਚਾਈਨੀਜ਼ ਡੋਰ ਵੇਚਣ ਦੇ ਦੋਸ਼ `ਚ ਗ੍ਰਿਫਤਾਰ ਕੀਤਾ ਹੈ।ਇਸ PPN1201201804ਸੰਬੰਧੀ ਥਾਣਾ ਸਿਟੀ ਧੂਰੀ ਦੇ ਮੁਖੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਹੌਲਦਾਰ ਭੋਲਾ ਸਿੰਘ ਵਲੋਂ ਕ੍ਰਾਂਤੀ ਚੌਕ ਵਿਖੇ ਲਾਏ ਗਏ ਨਾਕੇ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਹਿਰ ਦੇ ਵਾਲਮੀਕਿ ਚੌਕ ਕੋਲ ਦੋ ਵਿਅਕਤੀ ਪਾਬੰਦੀਸ਼ੁਦਾ ਚਾਈਨੀਜ਼ ਡੋਰ ਨੂੰ ਭਾਰਤੀ ਡੋਰ ਕਹਿ ਕੇ ਵੇਚ ਰਹੇ ਹਨ, ਜਿਸ ਦੇ ਆਧਾਰ `ਤੇ ਕੀਤੀ ਗਈ ਕਾਰਵਾਈ ਦੌਰਾਨ ਵਿਨੇ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਤੇ ਕ੍ਰਿਸ਼ਨ ਕੁਮਾਰ ਪੁੱਤਰ ਦੇਸ ਰਾਜ ਦੋਵੇਂ ਵਾਸੀ ਧੂਰੀ ਨੂੰ ਚਾਈਨੀਜ਼ ਡੋਰ ਦੇ 2 ਰੋਲ ਤੇ 25 ਹਜ਼ਾਰ ਰੁਪਏ ਦੀ ਨਕਦੀ ਸਣੇ ਗ੍ਰਿਫਤਾਰ ਕੀਤਾ ਗਿਆ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply