ਰਜਿਸਟਰੀ ਕਰਵਾਉਣ ਵਾਲਿਆਂ ਨੂੰ ਮਿਲੇਗੀ ਸਹੂਲਤ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੀ ਆਮ ਜਨਤਾ ਨੂੰ ਹਰ ਤਰਾਂ ਦੀਆਂ ਸੇਵਾਵਾਂ ਉਨਾਂ ਦੇ ਘਰ ਤੱਕ ਉਪਲਬੱਧ ਕਰਾਉਣ ਦੇ
ਉਦੇਸ਼ ਨਾਲ ਸ਼ੁਰੂ ਕੀਤੇ ਗਏ ਸੇਵਾ ਕੇਂਦਰਾਂ ਵਿੱਚ ਦਿਨ ਪ੍ਰਤੀ ਦਿਨ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵਲੋਂ ਲੱਗਭੱਗ ਚਾਰ ਮਹੀਨੇ ਪਹਿਲਾਂ ਸ਼ੁਰੂ ਕੀਤੀ ਗਈ ਈ- ਸਟੈਂਪ ਸੁਵਿਧਾ ਵਿੱਚ ਵਾਧਾ ਕਰਦੇ ਹੋਏ ਪ੍ਰਤੀ ਵਿਅਕਤੀ ਈ- ਸਟੈਂਪ ਪੇਪਰ ਜਾਰੀ ਕਰਨ ਦੀ ਲਿਮਿਟ 1 ਲੱਖ ਰੁੂਪਏ ਤੋਂ ਵਧਾ ਕੇ 2 ਲੱਖ ਰੁਪਏ ਕਰ ਦਿੱਤੀ ਗਈ ਹੈ।ਇਸ ਨਾਲ ਆਮ ਜਨਤਾ ਨੂੰ ਕਾਫੀ ਫਾਇਦਾ ਹੋਵੇਗੀ ਅਤੇ ਉਹ ਆਪਣੀ ਰਜਿਸਰੀ ਕਰਵਾਉਣ ਵਾਲੇ ਲੋਕਾਂ ਨੂੰ ਬੈਂਕਾਂ ਦੇ ਨਾਲ ਨਾਲ ਸੇਵਾ ਕੇਂਦਰਾਂ ਤੋਂ ਈ-ਸਟੈਂਪ ਪੇਪਰ ਖਰੀਦਣ ਦੀ ਸਹੂਲਤ ਪ੍ਰਾਪਤ ਹੋ ਰਹੀ ਹੈ, ਜਿਸ ਨਾਲ ਲੋਕਾਂ ਦੀ ਈ-ਸਟੈਂਪ ਖਰੀਦਣ ਦੀ ਬੈਂਕਾਂ ਤੇ ਨਿਰਭਰਤਾ ਕਾਫੀ ਘੱਟ ਹੋ ਜਾਵੇਗੀ।ਸੰਘਾ ਨੇ ਦੱਸਿਆ ਕਿ ਇਸ ਨਾਲ ਵਸੀਕਾ ਨਵੀਸ ਅਤੇ ਅਸ਼ਟਾਮ ਫਰੋਸ਼ਾਂ ਨੂੰ ਇਸ ਦਾ ਕਾਫੀ ਫਾਇਦਾ ਮਿਲ ਰਿਹਾ ਹੈ।ਇਸ ਤੋਂ ਇਲਾਵਾ ਈ-ਸਟੈਂਪ ਲੈ ਕੇ ਸਿੱਧਾ ਸਬ ਰਜਿਸਟਰਾਰ ਬਿਲਡਿੰਗ ਵਿੱਚ ਜਾਣ ਵਾਲੇ ਆਮ ਲੋਕਾਂ ਦੇ ਸਮੇਂ ਦੀ ਵੀ ਬਚਤ ਹੋਵੇਗੀ।ਉਨਾਂ ਦੱਸਿਆ ਕਿ ਇਹ ਲੋਕਾਂ ਦੀ ਕਾਫੀ ਦੇਰ ਤੋਂ ਮੰਗ ਸੀ ਕਿ ਇਸ ਲਿਮਟ ਨੂੰ ਵਧਾਇਆ ਜਾਵੇ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media