Friday, August 7, 2026

ਬੀ.ਆਰ.ਟੀ.ਐਸ ਪ੍ਰਾਜੈਕਟ ਦੀਆਂ ਗਰਿਲਾਂ ਤੋੜਣ ਤੇ ਚੋਰੀ ਕਰਨ ਵਾਲਿਆਂ ਖਿਲਾਫ ਪਰਚੇ ਦਰਜ ਹੋਣਗੇ – ਸੰਘਾ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਮਹੀਨਵਾਰ PPN1201201806ਵਿਕਾਸ ਕੰਮਾਂ ਦੀ ਸਮੀਖਿਆ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸੁਭਾਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੌਰਵ ਅਰੋੜਾ ਜਾਇੰਟ ਕਮਿਸ਼ਨਰ ਨਗਰ ਨਿਗਮ, ਜਿਲਾ  ਵਿਕਾਸ ਦੇ ਪੰਚਾਇਤ ਅਫਸਰ ਗੁਰਪੀਤ ਸਿੰਘ ਗਿੱਲ, ਐਕਸੀਅਨ ਪੀ.ਡਬਲਿਯੂ.ਡੀ ਜੇ.ਐਸ.ਸੋਢੀ, ਨਗਰ ਨਿਗਮ ਅੰਮਿ੍ਰਤਸਰ ਦੇ ਡਾ: ਰਾਜੂ ਚੌਹਾਨ, ਸਮਾਜ ਭਲਾਈ ਅਫਸਰ ਨਰਿੰਦਰਜੀਤ ਸਿੰਘ ਪਨੂੰ, ਜਿਲੇ ਦੇ ਸਾਰੇ ਬਲਾਕ ਵਿਕਾਸ ਅਫਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਧਿਕਾਰੀ ਹਾਜ਼ਰ ਸਨ।
ਸੰਘਾ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਬੀ.ਆਰ.ਟੀ,ਐਸ ਪ੍ਰਾਜੈਕਟ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ।ਉਨਾਂ ਕਿਹਾ ਕਿ ਜਿਹੜੇ ਵਿਅਕਤੀ ਇਸ ਪ੍ਰਾਜੈਕਟ ਦੀਆਂ ਗਰਿਲਾਂ ਤੋੜਦੇ ਹਨ ਜਾਂ ਚੋਰੀ ਕਰਦੇ ਹਨ ਦੇ ਖਿਲਾਫ ਪਰਚੇ ਦਰਜ ਕਰਵਾਏ ਜਾਣ ਅਤੇ ਉਨਾਂ ਥਾਵਾਂ ਦੀ ਨਿਸ਼ਾਨਦੇਹੀ ਵੀ ਕੀਤੀ ਜਾਵੇ।ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬੀ.ਆਰ.ਟੀ.ਐਸ ਪ੍ਰਾਜੈਕਟ ਦੀਆਂ ਜਿੰਨਾਂ ਥਾਵਾਂ ਤੋਂ ਗਰਿਲਾਂ ਟੁੱਟੀਆਂ ਹਨ ਉਥੇ ਨਵੀਆਂ ਲਗਾਈਆਂ ਜਾਣ ਤਾਂ ਜੋ ਲੋਕ ਕਰਾਸਿੰਗ ਨਾ ਕਰ ਸਕਣ।ਸੰਘਾ ਨੇ ਰਾਮਤੀਰਥ ਰੋਡ ਅਤੇ ਮਜੀਠਾ ਰੋਡ ਤੇ ਚੱਲ ਰਹੇ ਵਿਕਾਸ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਸਿਸਟਮਾਂ ਨੂੰ ਠੀਕ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply