ਨਵੀਂ ਦਿੱਲੀ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਸੈਂਟਰਲ ਸਪੋਰਟਸ ਕੌਂਸਲ ਆਫ ਦਿੱਲੀ ਯੂਨੀਵਰਸਿਟੀ ਵਲੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਪਹਿਲੀ ਵਾਰ
‘ਇੰਟਰ-ਕਾਲਜ ਗਤਕਾ ਮੁਕਾਬਲੇ’ ਕਰਵਾਏ ਜਾ ਰਹੇ ਹਨ।ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਮੁੱਖੀ ਦਿੱਲੀ ਗਤਕਾ ਐਸੋਸੀਏਸ਼ਨ ਅਤੇ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ।ਉਨ੍ਹਾਂ ਦਿੱਲੀ ਯੂਨੀਵਰਸਿਟੀ ਦੀ ਸੈਂਟਰਲ ਸਪੋਰਟਸ ਕੌਂਸਲ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਨੂੰ ਬਹੁਤ ਹੀ ਪ੍ਰਸ਼ੰਸਾਯੋਗ ਕਰਾਰ ਦਿੰਦਿਆਂ ਦਸਿਆ ਕਿ ਸੋਮਵਾਰ 15 ਜਨਵਰੀ ਨੂੰ ਹੋ ਰਹੇ ਇਹ ਮੁਕਾਬਲੇ ਮਾਤਾ ਸੁੰਦਰੀ ਕਾਲਜ ਫਾਰ ਵੁਮੈਨ ਵਲੋਂ ਆਯੋਜਿਤ ਕੀਤੇ ਜਾ ਰਹੇ ਹਨ।ਉਨ੍ਹਾਂ ਅਤੇ ਦਿੱਲੀ ਗਤਕਾ ਐਸੋਸੀਏਸ਼ਨ ਦੇ ਜਨਰਲ ਸਕਤੱਰ ਜੋਰਾਵਰ ਸਿੰਘ ਨੇ ਇਹ ਵੀ ਦਸਿਆ ਕਿ ਇਸ ਉਪਰਾਲੇ ਵਿੱਚ ਉਨ੍ਹਾਂ ਦੀ ਐਸੋਸੀਏਸ਼ਨ ਵਲੋਂ ਪੂਰਣ ਸਹਿਯੋਗ ਕੀਤਾ ਜਾ ਰਿਹਾ ਹੈ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media