Wednesday, August 5, 2026

ਖ਼ਾਲਸਾ ਕਾਲਜ ਦਾ ਅਸਿਸਟੈਂਟ ਪ੍ਰੋਫੈਸਰ ਗੋਲਡ ਮੈਡਲ ਅਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਨੂੰ ਗੋਲਡ ਮੈਡਲ ਅਤੇ ਪ੍ਰਸੰਸਾ PPN1201201809ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖ਼ਾਲਸਾ ਕਾਲਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਖੇਤੀਬਾੜੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਕੰਵਲਜੀਤ ਸਿੰਘ (ਫਲਸ ਵਿਗਿਆਨ) ਨੂੰ ਉਨ੍ਹਾਂ ਵਲੋਂ ਲਿਖੇ ਗਏ ਖੋਜ-ਪੱਤਰ ‘ਉੱਤਰੀ ਭਾਰਤ ’ਚ ਕਣਕ ਅਤੇ ਚੌਲਾਂ ਦੇ ਫਸਲੀ ਬਦਲ’ ਲਈ ‘ਭਾਰਤੀ ਆਲੂ-ਖੋਜ ਸੰਸਥਾਨ ਸ਼ਿਮਲਾ’ ਵੱਲੋਂ ਗੋਲਡ ਮੈਡਲ ਅਤੇ ਪ੍ਰਸੰਸਾ-ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਅਤੇ ਵਿਭਾਗ ਮੁਖੀ ਡਾ. ਰਨਦੀਪ ਕੌਰ ਨੇ ਡਾ. ਕੰਵਲਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਭਾਗ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਵਿਭਾਗ ਦੇ ਮੈਂਬਰਾਂ ਅਤੇ ਖੋਜ-ਵਿਦਿਆਰਥੀਆਂ ਲਈ ਇਹ ਬਹੁਤ ਉਤਸ਼ਾਹ ਵਾਲੀ ਗੱਲ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply