ਚੌਂਕ ਮਹਿਤਾ, 12 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਵਿਦਿਅਕ ਸੰਸਥਾਵਾ ਮਹਿਤਾ ਚੌਂਕ ਦੀ ਸੀ.ਬੀ.ਐਸ.ਈ ਬ੍ਰਾਂਚ ਦਸ਼ਮੇਸ਼ ਹੈਰੀਟੇਜ਼
ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਵਿਹੜੇੇ ਵਿੱਚ ਭੁੱਗਾ ਬਾਲ ਕੇੇ ਲੋਹੜੀ ਦਾ ਤਿਉਹਾਰ ਮਨਾਇਆ।ਰਵਿੰਦਰ ਸਿੰਘ ਅਰੋੜਾ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਦੇ ਮਹੱਤਵ ਬਾਰੇ ਦੱਸਿਆ ਅਤੇ ਐਸ.ਡੀ.ਐਮ ਅਰੋੜਾ ਨੂੰ `ਜੀ ਆਇਆ` ਆਖਿਆ।ਉਨਾਂ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।ਸਕੂਲ ਦੇ ਕੋ-ਆਰਡੀਨੇਟਰ ਮਨਪ੍ਰੀਤ ਸਿੰਘ ਟੱਕਰ ਨੇ ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਅਤੇ ਹੋਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਟਾਫ ਮੈਂਬਰ ਮੈਡਮ ਅਰਸ਼ਪ੍ਰੀਤ ਕੌਰ, ਰਾਜਵਿੰਦਰ ਕੌਰ, ਜਗਦੀਪ ਕੌਰ, ਨਵਪ੍ਰੀਤ ਕੌਰ, ਨਵਜੀਤ ਕੌਰ, ਨਵਰੀਤ ਕੌਰ, ਅਮਨਪ੍ਰੀਤ ਕੌਰ, ਸੋਮ ਲਾਲ ਵੀ ਹਾਜ਼ਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media