Monday, November 23, 2026

ਪਿੰਡ ਖੱਬੇ ਰਾਜਪੂਤਾਂ ਵਿਖੇ ਲਾਇਆ ਸਮਾਜ ਭਲਾਈ ਕੈਂਪ

ਚੌਂਕ ਮਹਿਤਾ, 12 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿੰਡ ਖੱਬੇ ਰਾਜਪੂਤਾਂ ਵਿਖੇ ਮੁਫਤ ਸਰਕਾਰੀ ਸਮਾਜ ਭਲਾਈ ਸੇਵਾਵਾਂ ਦਾ ਕੈਂਪ ਲਗਾਇਆ PPN1201201812ਗਿਆ।ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਏ ਗਏ ਇਸ ਕੈਂਪ ਦੌਰਾਨ ਨੌਜਵਾਨ ਆਗੂ ਮਨਦੀਪ ਸਿੰਘ ਸੋਨਾ, ਜੁਗਰਾਜ ਸਿੰਘ ਜੋਗਾ ਤੇ ਸੁਖਵਿੰਦਰ ਸਿੰਘ ਚੌਹਾਨ ਸਿਆਸੀ ਸਲਾਹਕਾਰ ਡੈਨੀ ਬੰਡਾਲਾ ਦੀ ਅਗਵਾਈ ‘ਚ ਅੰਗਹੀਣ/ਬੁਢਾਪਾ/ਵਿਧਵਾ ਪੈਨਸ਼ਨਾਂ, ਸ਼ਗਨ ਸਕੀਮਾਂ, ਮੁਫਤ ਦਾਲ-ਆਟਾ ਸਕੀਮ ਤੇ 5-5 ਮਰਲੇ ਦੇ ਮੁਫਤ ਪਲਾਟ ਸਕੀਮ ਆਦਿ ਤਹਿਤ ਲੋੜਵੰਦ ਤੇ ਗਰੀਬ ਵਿਅਕਤੀਆਂ ਦੇ 300 ਤੋਂ ਵੱਧ ਫਾਰਮ ਭਰੇ ਗਏ।ਇਸ ਮੌਕੇ ਮਨਦੀਪ ਸੋਨਾ ਤੇ ਚੌਹਾਨ ਨੇ ਕਿਹਾ ਕਿ ਕੈਂਪ ਦੌਰਾਨ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਬਿੰਨ੍ਹਾਂ ਕਿਸੇ ਪੱਖਪਾਤ ਦੇ ਫਾਰਮ ਭਰੇ ਜਾ ਰਹੇ ਹਨ ਤਾਂ ਜੋ ਹਰ ਲੋੜਵੰਦ ਤੇ ਗਰੀਬ ਵਿਅਕਤੀ ਜਾਂ ਪਰਿਵਾਰ ਨੂੰ ਮੁਫਤ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਸਕੇ।ਇਸ ਮੌਕੇੇ ਹੋਰਨਾਂ ਤੋਂ ਇਲਾਵਾ ਕੰਵਲਜੀਤ ਸਿੰਘ ਕੇ.ਵੀ, ਕੁਲਵਿੰਦਰ ਸਿੰਘ, ਜਥੇ. ਬਲਵਿੰਦਰ ਸਿੰਘ ਭਿੰਦਾ, ਮਾਸਟਰ ਸੁਖਵਿੰਦਰ ਸਿੰਘ, ਪਿਆਰਾ ਸਿੰਘ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ ਰੰਧਾਵਾ, ਮਲਕੀਤ ਸਿੰਘ ਬੱਲ, ਸੁੱਖ ਵਿਰਕ, ਮੋਹਨ ਸਿੰਘ, ਮੁਖਤਾਰ ਸਿੰਘ, ਪਰਮਜੀਤ ਸਿੰਘ, ਅਮਰਬੀਰ ਸਿੰਘ ਬਿੱਲਾ, ਜਸਵਿੰਦਰ ਸਿੰਘ, ਹਜ਼ੂਰ ਸਿੰਘ, ਲਖਵਿੰਦਰ ਮਹਿਤੀਆ, ਬਿਕਰਮਜੀਤ ਸਿੰਘ, ਵੀਰ ਸਿੰਘ ਮੈਂਬਰ, ਬੱਗਾ ਸਿੰਘ ਆਦਿ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply