ਜੰਡਿਆਲਾ ਗੁਰੂ, 14 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਲੌਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ
ਮਨਾਇਆ ਗਿਆ। ਸਭ ਤੋਂ ਪਹਿਲਾਂ ਬੱਚਿਆਂ ਨੇ ਲੋਕ ਗੀਤ ਤੇ ਲੋਹੜੀ ਦੇ ਗੀਤ ਬੋਲ ਕੇ ਬੱਚਿਆਂ ਅਤੇ ਸਟਾਫ ਦਾ ਮਨ ਮੋਹ ਲਿਆ। ਸੁੱਖਚੈਨ ਸਿੰਘ ਨੇ ਲੋਹੜੀ ਦੇ ਇਤਿਹਾਸ ਬਾਰੇ ਦੱਸਿਆ, ਉਪਰੰਤ ਗਰਾਉਂਡ ਵਿੱਚ ਭੁੱਗਾ ਬਾਲਿਆ ਗਿਆ।ਇਸ ਦੇ ਦੌਰਾਨ ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਦੱਸਿਆ ਕਿ ਸਾਨੂੰ ਸਿਰਫ ਮੁੰਡਿਆਂ ਦੀ ਹੀ ਨਹੀ, ਧੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ।ਪ੍ਰਿੰਸੀਪਲ ਅਮਰਪ੍ਰੀਤ ਕੌਰ ਅਤੇ ਸਮੂਹ ਸਟਾਫ ਨੇ ਰਲ ਮਿਲ ਕੇ ਗਿੱਧਾ ਅਤੇ ਭੰਗੜਾ ਪਾਇਆ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media