ਚੌਂਕ ਮਹਿਤਾ, 15 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਹਾਕੀ ਅਤੇ ਫੁਟਬਾਲ ਦੀ ਨਰਸਰੀ ਵਜੋਂ ਜਾਣੇ ਜਾਦੇ ਮਾਝੇ ਦੇ ਮਸ਼ਹੂਰ ਪਿੰਡ ਉਦੋਨੰਗਲ ਵਿਖੇ ਐਨ.ਆਰ.ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਕਰਵਾਇਆ ਜਾਂਦਾ ਮਾਝੇ ਦਾ ਮਸ਼ਹੂਰ ਪੇਂਡੂ ਖੇਡ ਮੇਲਾ 22 ਤੋ 25 ਫਰਵਰੀ ਤੱਕ ਰੰਧਾਵਾ ਸਪੋਰਟਸ ਐਂਡ ਕਲਚਰ ਕਲੱਬ ਉਦੋਨੰਗਲ ਵੱਲੋਂ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਉਦੋਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਪ੍ਰਧਾਨ ਗੁਰਦਵਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ ਸੀਨੀਅਰ, ਹਾਕੀ ਜੂਨੀਅਰ, ਫੁਟਬਾਲ ਓਪਨ ਤੇ ਅਥੈਲਿਕਸ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ 25 ਫਰਵਰੀ ਨੂੰ ਸਭਿਆਚਾਰਕ ਮੇਲੇ ਵਿੱਚ ਪੰਜਾਬ ਦੇ ਮਾਣਮੱਤੇ ਕਲਾਕਾਰ ਰਾਜਵੀਰ ਜਵੰਦਾ ਅਤੇ ਪੰਜਾਬ ਦੀ ਮਾਣਮੱਤੀ ਦੋਗਾਣਾ ਜੋੜੀ ਕਰਤਾਰ ਰਮਲਾ-ਬੀਬਾ ਨਵਜੋਤ ਰਾਣੀ ਦਾ ਖੁਲਾ ਅਖਾੜਾ ਲੱਗੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media