ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਜਿਲੇ ਦੇ 64 ਪਿੰਡਾਂ ਵਿਚ ਗਰਭਵਤੀ ਔਰਤਾਂ ਦੇ 2083 ਐਚ.ਆਈ.ਵੀ ਟੈਸਟ ਬੀਤੇ
ਪੰਦਰਵਾੜੇ ਵਿਚ ਕੀਤੇ ਗਏ, ਜੋ ਕਿ ਸਾਰੇ ਹੀ ਨੈਗਟਿਵ ਨਿਕਲੇ ਹਨ।ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਿਹਤ ਸੇਵਾਵਾਂ ਦੇ ਵਿਚ ਸੁਧਾਰ ਲਈ ਕੀਤੀ ਵਿਸ਼ੇਸ਼ ਮੀਟਿੰਗ ਵਿਚ ਕਰਦੇ ਜਿੱਥੇ ਸਿਹਤ ਵਿਭਾਗ ਦੇ ਅਮਲੇ ਨੂੰ ਵਧਾਈ ਦਿੱਤੀ, ਉਥੇ ਏਡਜ਼ ਜਾਗਰੂਕਤਾ ਲਈ ਹੋਰ ਕੰਮ ਕਰਨ ਦੀ ਅਪੀਲ ਵੀ ਕੀਤੀ।ਉਨਾਂ ਦੱਸਿਆ ਕਿ ਸਿਵਲ ਸਰਜਨ ਡਾ. ਨਰਿੰਦਰ ਕੌਰ ਦੀ ਅਗਵਾਈ ਹੇਠ 29 ਦਸੰਬਰ ਤੋਂ 13 ਜਨਵਰੀ ਤੱਕ ਏਡਜ਼ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ ਸੀ ਅਤੇ ਇਸ ਵਿਚ ਐਚ ਆਈ ਵੀ ਟੈਸਟ ਕੀਤੇ ਗਏ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ 138 ਆਮ ਲੋਕਾਂ ਦੇ ਖੂਨ ਦੀ ਜਾਂਚ ਵੀ ਐਚ. ਆਈ. ਵੀ ਬਾਬਤ ਕੀਤੀ ਗਈ ਸੀ, ਜਿੰਨਾ ਵਿਚੋਂ ਵੀ ਕੋਈ ਵੀ ਟੈਸਟ ਪਾਜ਼ਟਿਵ ਨਹੀਂ ਆਇਆ।ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਵੀ ਕੀਤੀ ਕਿ ਪਿੰਡਾਂ ਵਿਚ ਸਰਕਾਰੀ ਡਾਕਟਰਾਂ ਦੀ ਹਾਜਰੀ ਨੂੰ ਯਕੀਨੀ ਬਣਾਇਆ ਜਾਵੇ।
ਸੰਘਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲੇ ਵਿਚ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੀ ਬਹੁਤ ਲੋੜ ਹੈ, ਇਸ ਲਈ ਸਾਰੇ ੁਬਲਾਕਾਂ ਦੇ ਵਿਚ ਮੈਡੀਕਲ ਕੈਪ ਲਗਾਏ ਜਾਣ ਅਤੇ ਨੁੱਕੜ ਨਾਟਕ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।ਉਨਾਂ ਕਿਹਾ ਕਿ ਜਨਮ ਸਮੇਂ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਜਿਆਦਾ ਕਾਰਗਰ ਤਰੀਕੇ ਅਪਨਾਉਣੇ ਚਾਹੀਦੇ ਹਨ ਤਾਂ ਜੋ ਇੰਨਾਂ੍ਰ ਮੌਤਾਂ ਨੂੰ ਰੋਕਿਆ ਜਾ ਸਕੇ।ਸੰਘਾ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੌਰਾਨ ਸਲੱਮ ਏਰੀਏ, ਝੁੱਗੀ ਝੋਪੜੀ ਅਤੇ ਸੜਕਾਂ ਕੰਢੇ ਰਹਿੰਦੇ ਲੋਕਾਂ ਨੂੰ ਪਲਿਸ ਪੋਲੀਓ ਮੁਹਿੰਮ ਵਿਚ ਜ਼ਰੂਰ ਸ਼ਾਮਲ ਕੀਤਾ ਜਾਵੇ।
ਸੰਘਾ ਨੇ ਸਮੂਹ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਅਧੀਨ ਸਿਹਤ ਵਿਭਾਗ ਵਲੋ ਜੋ ਸੁਵਿਧਾਵਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਦਾ ਵੀ ਸਰਵੇ ਕਰਨ ਤਾਂ ਕਿ ਨਵੇ ਲਾਭਪਾਤਰੀਆਂ ਦੀ ਪਹਿਚਾਣ ਕਰਕੇ ਉਨਾਂ ਨੂੰ ਇਸ ਵਿਚ ਸ਼ਾਮਲ ਕੀਤਾ ਜਾਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media