ਅੰਮ੍ਰਿਤਸਰ 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋ ਗਰੀਨ ਕਲੱਬ ਅਤੇ ਫੂਡ ਐਂਡ ਫਿਟਨੈਸ ਕਲੱਬ
ਵੱਲੋਂ ਇਕ ਵਿਸ਼ੇਸ਼ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੌਮੀ ਦਿਵਸ ਨੂੰ ਸਮਰਪਿਤ ਇਸ ਰੈਲੀ ਵਿਚ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਮਿਊਜ਼ਿਕ ਕਲੱਬ ਵੱਲੋਂ ਇਸ ਮੌਕੇ ਵਿਸ਼ੇਸ਼ ਪੇਸ਼ਕਾਰੀ ਦਾ ਆਯੋਜਨ ਵੀ ਕੀਤਾ ਗਿਆ।
ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਸਥਾਪਿਤ ਵੱਖ ਵੱਖ ਕਲੱਬਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰਨਾਂ ਗਤੀਵਿਧੀਆਂ ਨਾਲ ਜੋੜਨਾਂ ਅਤੇ ਉਨ੍ਹਾਂ ਦਾ ਬਹੁਪੱਖੀ ਵਿਕਾਸ ਕਰਨਾ ਹੈ।
ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਸੁਰੱਖਿਆ ਅਫਸਰ ਸ੍ਰੀ ਸੁਖਦੇਵ ਸਿੰਘ ਧੰਜਲ, ਪ੍ਰੋ. ਸੁਖਦੇਵ ਸਿੰਘ, ਡਾਇਰੈਕਟਰ ਖੇਡਾਂ; ਕੰਵਰ ਮਨਦੀਪ ਸਿੰਘ ਢਿੱਲੋਂ, ਪ੍ਰੋ. ਗੀਤਾ ਹੁੰਦਲ, ਡਾ. ਪਰਮਬੀਰ ਸਿੰਘ ਮੱਲ੍ਹੀ, ਡਾ. ਅਮਨਦੀਪ ਸਿੰਘ ਸੈਣੀ, ਡਾ. ਤੇਜਵੰਤ ਸਿੰਘ ਕੰਗ, ਡਾ. ਮਨਦੀਪ ਕੌਰ, ਡਾ. ਸਤਨਾਮ ਸਿੰਘ ਦਿਓਲ ਅਤੇ ਯੂਨੀਵਰਸਿਟੀ ਦੇ ਅਧਿਆਪਕ ਤ ਕਰਮਚਾਰੀ ਹਾਜ਼ਰ ਹੋਏ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media