ਵਿਗਿਆਨ ਦੀਆਂ ਕਾਢਾਂ ਦੀ ਵਰਤੋਂ ਮਾਨਵਤਾ ਦੀ ਭਲਾਈ ਲਈ ਹੋਣੀ ਚਾਹੀਦੀ – ਡਾ. ਟੰਡਨ
ਅੰਮ੍ਰਿਤਸਰ 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨਲੀਟੀਕਲ ਟੈਕਨੀਕਜ਼ ਵਿਸ਼ੇ ‘ਤੇ ਤਿੰਨ ਰੋਜ਼ਾ
ਵਰਕਸ਼ਾਪ ਅੱਜ ਇਥੇ ਗੁਰੂ ਨਾਨਕ ਭਵਨ ਵਿਖੇ ਸ਼ੁਰੂ ਹੋ ਗਈ।ਇਹ ਵਰਕਸ਼ਾਪ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਵਿਭਾਗ ਅਤੇ ਯੂਨੀਵਰਸਿਟੀ ਇੰਡਸਟ੍ਰੀ ਲਿੰਕੇਜ ਪ੍ਰੋਗਰਾਮ ਵੱਲੋਂ ਸਾਂਝੇ ਤੌਰ ਤੇ ਕਰਵਾਈ ਜਾ ਰਹੀ ਹੈ, ਜੋ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨਵੀਂ ਦਿੱਲੀ ਦੇ ਸੈਂਟਰ ਵਿਦ ਪੋਟੈਂਸ਼ੀਅਲ ਫਾਰ ਐਕਸੀਕਲ ਇਨ ਪਾਰਟੀਕੁਲਰ ਏਰੀਆ ਵੱਲੋਂ ਸਪਾਂਸਰ ਹੈ।ਇਸ ਵਿਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਤਕਨੀਕੀ ਅਦਾਰਿਆਂ ਤੋਂ ਵੱਡੀ ਗਿਣਤੀ ਵਿਚ ਖੋਜਾਰਥੀ, ਵਿਦਿਆਰਥੀਆਂ ਅਤੇ ਵਿਗਿਆਨੀ ਭਾਗ ਲੈ ਰਹੇ ਹਨ।
ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਨੇ ਇਸ ਵਰਕਸ਼ਾਪ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਨੇ ਐਨਲੀਟੀਕਲ ਤਕਨੀਕਾਂ ਦੀ ਵਿਸ਼ੇਸ਼ਤਾ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਕਿਸੇ ਵੀ ਖੋਜ ਕਾਰਜ ਲਈ ਸਹੀ ਵਿਸ਼ਲੇਸ਼ਣ ਹੋਣਾ ਬਹੁਤ ਜ਼ਰੂਰੀ ਹੈ।ਜਿਸ ਦੇ ਆਧਾਰ ‘ਤੇ ਹੀ ਖੋਜਾਰਥੀ ਕਿਸੇ ਸਿੱਟੇ ‘ਤੇ ਪਹੁੰਚ ਸਕਦੇ ਹਨ।ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪ ਵੱਧ ਤੋਂ ਵੱਧ ਲਗਾਈਆਂ ਜਾਣੀਆਂ ਚਾਹੀਦੀਆਂ ਹਨ, ਜੋ ਵਿਦਿਆਰਥੀਆਂ, ਖੋਜਾਰਥੀਆਂ, ਵਿਗਿਆਨੀਆਂ ਅਤੇ ਅਧਿਆਪਕਾਂ ਦਾ ਵਿਸ਼ੇ ਸਬੰਧੀ ਗਿਆਨ ਵੱਧ ਸਕੇ।
ਡਾ. ਸੰਦੀਪ ਟੰਡਨ, ਜਨਰਲ ਮੈਨੇਜਰ, ਐਜੀਲੈਂਟ ਟੈਕਨਾਲੋਜੀਜ਼ ਲਿਮਟਿਡ, ਗੁੜਗਾਓਂ ਨੇ ਇਸ ਮੌਕੇ ਮੁੱਖ ਭਾਸ਼ਣ ਦਿੱਤਾ।ਉਨ੍ਹਾਂ ਐਨਾਲੀਟੀਕਲ ਟੈਕਨੀਕਜ਼ ਐਂਡ ਐਡਵਾਂਸਮੈਂਟ ਵਿਸ਼ੇ ‘ਤੇ ਭਾਸ਼ਣ ਦਿੰਦਿਆਂ ਕਿਹਾ ਕਿ ਅਜੋਕਾ ਦੌਰਾ ਵਿਗਿਆਨ ਦਾ ਯੁਗ ਹੈ ਅਤੇ ਵਿਸ਼ਵ ਵਿਚ ਵਿਗਿਆਨ ਅਤੇ ਤਕਨਾਲੋਜੀ ਨਾਲ ਸਬੰਧਤ ਕਈ ਕਾਢਾਂ ਹੋ ਰਹੀਆਂ ਹਨ, ਪਰ ਵਿਗਿਆਨ ਦੀਆਂ ਨਵੀਆਂ ਕਾਢਾਂ ਦੀ ਵਰਤੋਂ ਮਾਨਵਤਾ ਦੀ ਭਲਾਈ ਲਈ ਹੀ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਖੋਜਾਰਥੀਆਂ ਨੂੰ ਅਕਾਂੜਿਆਂ ਦੇ ਵਿਸ਼ਲੇਸ਼ਣ ਵਿਚ ਬਹੁਤ ਡੂੰਘਾਈ ਨਾਲ ਕਾਰਜ ਕਰਨਾ ਚਾਹੀਦਾ ਹੈ ਤਾਂ ਉਨ੍ਹਾਂ ਦੀ ਖੋਜ ਸਹੀ ਦਿਸ਼ਾ ਵੱਲ ਜਾ ਸਕੇ।
ਇਸ ਤੋਂ ਪਹਿਲਾਂ ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ, ਪ੍ਰੋਫੈਸਰ ਤੇ ਮੁਖੀ, ਫਾਰਮਾਸਿਊਟੀਕਲ ਵਿਭਾਗ, ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਕੋਰਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਕਿਹ ਕਿ ਬਾਇਓਮੈਡੀਕਲ ਖੋਜਾਂ ਵਿਚ ਐਨਾਲੀਟੀਕਲ ਤਕਨੀਕਾਂ ਦਾ ਬਹੁਤ ਮਹਤਵਪੂਰਨ ਯੋਗਦਾਨ ਹੈ।ਇਸ ਮੌਕੇ ਪ੍ਰੋ. ਅਵਿਨਾਸ਼ ਕੌਰ ਨਾਗਪਾਲ, ਪ੍ਰੋ. ਪੀ.ਕੇ ਪਤੀ, ਡਾ. ਜਤਿੰਦਰ ਸਿੰਘ, ਪ੍ਰੋ. ਸੁਬੀਤ ਕੁਮਾਰ ਜੈਨ ਅਤੇ ਹੋਰ ਵਿਦਵਾਨ ਅਤੇ ਅਧਿਆਪਕ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media