Monday, April 20, 2026

ਖ਼ਾਲਸਾ ਮੈਨੇਜਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਤਿਉਹਾਰ ਮਨਾਇਆ

PPN1501201818ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਚੱਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਲੋਹੜੀ ਤਿਉਹਾਰ ਦੀ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਮਹੱਤਤਾ ਅਤੇ ਖੁਸ਼ੀ ਨੂੰ ਵਿਦਿਆਰਥੀਆਂ ਨਾਲ ਸਾਂਝਿਆਂ ਕੀਤਾ।
ਇਸ ਦੌਰਾਨ ਕਾਲਜ ਪ੍ਰਿੰ: ਡਾ.ਐਚ.ਬੀ.ਸਿੰਘ ਅਤੇ ਪ੍ਰਿੰ: ਗਿੱਲ ਨੇ ਆਪਣੇ-ਆਪਣੇ ਭਾਸ਼ਣਾਂ ਰਾਹੀਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਹਰੇਕ ਤਿਉਹਾਰ ਪਿੱਛੇ ਇਥੋਂ ਦੇ ਸਮਾਜ ਅਤੇ ਸੱਭਿਆਚਾਰ ਨਾਲ ਸਬੰਧਿਤ ਕੋਈ ਨਾ ਕੋਈ ਤੱਥ ਜੁੜਿਆ ਹੋਇਆ ਹੈ ਜਿਵੇਂ ਕਿ ਪੰਜਾਬ ’ਚ ਲੋਹੜੀ ਦੇ ਮੌਕੇ ਜ਼ਿਆਦਾਤਰ ਕਿਸਾਨਾਂ ਕੋਲ ਸਮਾਂ ਹੁੰਦਾ ਸੀ।ਜਿਸ ’ਚ ਉਹ ਇਕ ਤਾਂ ਠੰਢ ਤੋਂ ਬਚਣ ਲਈ ਅੱਗ ਦਾ ਭੁੱਗਾ ਬਾਲਦੇ ਸਨ ਅਤੇ ਮੂੰਗਫ਼ਲੀ ਰਿਊੜੀਆਂ ਵਰਗੀਆਂ ਚੀਜਾਂ ਦੀ ਵਰਤੋਂ ਕਰਦੇ ਸਨ।ਨਾਲ-ਨਾਲ ਮਰਦ ਪ੍ਰਧਾਨ ਸਮਾਜ ’ਚ ਕਿਸੇ ਦੇ ਘਰ ਲੜਕਾ ਦਾ ਜਨਮ ਹੋਣ ਜਾਂ ਵਿਆਹ ਦੀ ਖੁਸ਼ੀ ’ਚ ਵੀ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਸੀ।
ਉਨ੍ਹਾਂ ਕਿਹਾ ਕਿ ਸਮੇਂ ਦੇ ਬਦਲਣ ਨਾਲ ਅੱਜ-ਕੱਲ੍ਹ ਲੜਕੀਆਂ ਦੀ ਲੋਹੜੀ ਵੀ ਮਨਾਈ ਜਾ ਰਹੀ ਹੈ ਜੋ ਕਿ ਸਮਾਜ ਦੀ ਬਦਲਦੀ ਸੋਚ ਨੂੰ ਦਰਸਾਉਂਦੀ ਹੈ।ਉਨ੍ਹਾਂ ਨੇ ਲੋਹੜੀ ਦੇ ਤਿਉਹਾਰ ਮੌਕੇ ਚਾਈਨਾ ਡੋਰ ਵਰਗੀਆਂ ਜਾਨਲੇਵਾ ਚੀਜਾਂ ਤੋਂ ਵੀ ਬਚਣ ਦੀ ਹਦਾਇਤ ਦਿੱਤੀ।ਪੰਜਾਬੀ ਵਿਭਾਗ ਤੋਂ ਡਾ. ਪ੍ਰਭਜੀਤ ਕੌਰ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਲੋਹੜੀ ਦੇ ਤਿਉਹਾਰ ਨਾਲ ਜੁੜੇ ਬਹੁਤ ਸਾਰੇ ਤੱਥਾਂ ਨੂੰ ਉਜਾਗਰ ਕੀਤਾ।ਕਾਲਜ ਦੇ ਸਮੂਹ ਸਟਾਫ਼ ਵੱਲੋਂ ਲੋਹੜੀ ਨਾਲ ਸਬੰਧਿਤ ਵਿਚਾਰ, ਲੋਕ ਗੀਤ ਅਤੇ ਟੱਪੇ ਸੁਣਾ ਕੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਇਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਇਸ ਮੌਕੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।ਇਸੇ ਤਰ੍ਹਾਂ ਲੋਹੜੀ ਮਨਾਉਣ ਮੌਕੇ ਖ਼ਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨਾਲ ਡਾ. ਸ਼ਮਸ਼ੇਰ ਸਿੰਘ (ਅਸਿਸਟੈਂਟ ਪ੍ਰੋਫੈਸਰ ਅਤੇ ਡੀਨ), ਡਾ. ਅਰਨੀਤ ਕੌਰ, ਡਾ. ਕੋਮਲ ਕ੍ਰਿਸ਼ਨ ਮਹਿਤਾ, ਡਾ. ਹਰਪ੍ਰੀਤ ਕੌਰ, ਪ੍ਰੋ. ਜਸਕਿਰਨਬੀਰ ਕੌਰ, ਪ੍ਰੋ. ਸੀਮਾ ਰਾਣੀ, ਪ੍ਰੋ. ਰਾਸ਼ੀਮਾ ਪ੍ਰਭਾਕਰ, ਡਾ. ਰਮਨਦੀਪ ਕੌਰ, ਪ੍ਰੋ. ਸੁਖਮਨਪ੍ਰੀਤ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਨਾਨਕ ਸਿੰਘ ਨਾਲ ਮੋਹਿੰਦਰ ਸਿੰਘ ਤੇ ਹੋਰ ਸਟਾਫ਼ ਤੇ ਵਿਦਿਆਰਥਣਾਂ ਆਦਿ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply