Tuesday, April 30, 2024

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਆਯੋਜਿਤ ਉਕਤ ਪ੍ਰੋਗਰਾਮ ’ਚ ਵਰਤਮਾਨ ਸਮੇਂ ਵਿੱਚ ਯੁਵਕਾਂ ਦੀਆਂ ਸਮੱਸਿਆਵਾਂ ’ਤੇ ਚਾਨਣਾ ਪਾਉਂਦਂੇ ਹੋਏ ਉਨ੍ਹਾਂ ਦੇ ਹੱਲ ਕੱਢਣ ’ਤੇ ਵਿਚਾਰ ਕੀਤੀ ਗਈ।
ਪ੍ਰੋਗਰਾਮ ਦੀ ਸ਼ੁਰੂਆਤ ’ਚ ਪ੍ਰਿੰ: ਡਾ. ਢਿੱਲੋ ਨੇ ਆਪਣੇ ਭਾਸ਼ਣ ਦੇ ਰਾਹੀਂ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਕਿਵੇਂ ਉਹ ਆਪਣੀ ਜਾਗਰੂਕਤਾ ਨਾਲ ਸਮਾਜਿਕ ਕੁਰੀਤੀਆਂ ਦਾ ਸਾਹਮਣਾ ਕਰਦੇ ਹੋਏ ਸਮਾਜ ਨੂੰ ਨਵੀਂ ਸੇਧ ਪ੍ਰਦਾਨ ਕਰ ਸਕਦੇ ਹਨ। ਪ੍ਰੋਗਰਾਮ ’ਚ ਪੰਜਾਬ ’ਚ ਨਸ਼ਿਆਂ ਦੀ ਵਰਤਮਾਨ ਸਥਿਤੀ ’ਤੇ ਚਾਨਣਾ ਪਾਉਣ ਲਈ ਪਾਵਰ ਪੁਆਇਟ ਪ੍ਰੀਜੈਨਟੇਸ਼ਨ ਕੀਤੀ ਗਈ।ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ।

Check Also

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 …

Leave a Reply