Monday, November 16, 2026

ਸਪੋਰਟਸ ਸਟੇਡੀਅਮ ਲਮੀਣੀ ਵਿਖੇ ਹੋਵੇਗਾ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ – ਡੀ.ਸੀ

PPN1501201822ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਜ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਮਨਾਇਆ ਜਾ ਰਿਹਾ ਹੈ।ਜਿਸ ਦੀਆਂ ਤਿਆਰੀਆਂ ਦਾ ਜਾਇਜ਼ਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਲਿਆ ਅਤੇ ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀਆਂ ਨਾਲ ਇਕ ਵਿਸ਼ੇਸ ਮੀਟਿੰਗ ਵੀ ਕੀਤੀ।ਇਸ ਮੌਕੇ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨਿਧੀ ਕਲੋਤਰਾ ਐਸ.ਡੀ.ਐਮ ਧਾਰ ਕਲਾ, ਰਾਮ ਲੁਭਾਇਆ ਸਹਾਇਕ ਲੋਕ ਸਪੰਰਕ ਅਫਸਰ, ਰਵਿੰਦਰ ਸ਼ਰਮਾ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ), ਕੁਲਦੀਪ ਸਿੰਘ ਜਿਲਾ ਵਿਕਾਸ ਤੇ ਪੰਚਾਇਤ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਪਠਾਨਕੋਟ ਦੇ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾਵੇਗਾ।ਉਨਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਰਿਹਰਸਲ 22 ਅਤੇ 23 ਜਨਵਰੀ ਨੂੰ ਸਟੇਡੀਅਮ ਵਿਖੇ ਕੀਤੀ ਜਾਵੇਗੀ ਅਤੇ ਫੁੱਲ ਡਰੈਸ ਰਿਹਸਲ 24 ਜਨਵਰੀ ਨੂੰ ਕੀਤੀ ਜਾਵੇਗੀ।ਇਸ ਤੋਂ ਇਲਾਵਾ ਇਕ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 17 ਜਨਵਰੀ ਨੂੰ ਵੀ ਸਟੇਡੀਅਮ ਵਿਖੇ ਕੀਤੀ ਜਾਵੇਗੀ।ਉਨਾਂ ਇਸ ਮੋਕੇ ਤੇ ਸਟੇਡੀਅਮ ਵਿਖੇ ਸਮਾਰੋਹ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।ਉਨਾਂ ਨੇ ਦੱਸਿਆ ਕਿ ਮੁੱਖ ਮਹਿਮਾਨ ਦੇ ਸਵਾਗਤ ਦੇ ਲਈ ਸਾਹਪੁਰਕੰਡੀ ਤੋਂ ਲੈ ਕੇ ਪਠਾਨਕੋਟ ਤੱਕ ਵੱਖ-ਵੱਖ ਥਾਵਾਂ ਤੇ ਸਵਾਗਤੀ ਗੇਟ ਬਣਾਏ ਜਾਣਗੇ।ਉਨਾਂ ਦੱਸਿਆ ਕਿ ਸਟੇਡੀਅਮ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਬੈਠਣ ਦੀ ਵੀ ਪੂਰਨ ਵਿਵਸਥਾਂ ਕੀਤੀ ਜਾ ਰਹੀ ਹੈ।ਉਨਾਂ ਦੱਸਿਆ ਕਿ ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ ਸੀਨੀਅਰ ਤੇ ਜੂਨੀਅਰ ਵਿੰਗ ਅਤੇ ਸਕਾਉਟ ਦੀਆਂ ਟੁਕੜੀਆਂ ਹਿੱਸਾ ਲੈਣਗੀਆਂ।ਉਨਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਕਰੀਬ 1700 ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਪੇਸ਼ ਕੀਤਾ ਜਾਵੇਗਾ।ਉਨਾਂ ਇਸ ਮੋਕੇ ਤੇ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਤਿਆਰੀ ਕਰਨ।ਉਨਾਂ ਦੱਸਿਆ ਕਿ ਵੱਖ-ਵੱਖ ਅਧਿਕਾਰੀਆਂ ’ਤੇ ਆਧਾਰਤ ਕਮੇਟੀਆਂ ਦਾ ਗਠਨ ਕਰਕੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।

Check Also

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …

Leave a Reply