Monday, November 16, 2026

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਪਲੀਮੈਂਟ ਸੈਟ ਰਾਜਨੀਤਿਕ ਪਾਰਟੀਆਂ ਨੂੰ ਸੌਂਪੇ

ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2018 ਦੇ ਵੋਟਰ ਸੂਚੀਆਂ ਦੀ PPN1501201823ਵਿਸ਼ੇਸ਼ ਸਰਸਰੀ ਸੁਧਾਈ ਦੋਰਾਨ ਪ੍ਰਾਪਤ ਹੋਏ ਦਾਅਵੇ / ਇਤਰਾਜ਼ਾਂ ਦੇ ਅਧਾਰ `ਤੇ ਐਸ.ਐਲ.ਏ ਪੰਜਾਬ ਵੱਲੋਂ ਜ਼ਿਲੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਤਿਆਰ ਕੀਤੇ ਗਏ ਸਪਲੀਮੈਂਟ ਦੇ ਸੈਟ ਸਮੇਤ ਸੀ.ਡੀ (ਬਿਨਾਂ ਫੋਟੋਗ੍ਰਾਫ) ਦਿੱਤੀਆਂ ਗਈਆਂ ਹਨ, ਇਹ ਸੈਟ ਪੂਰੀ ਸੋਧ ਦੇ ਬਾਅਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਧਿਆਨ ਹਿੱਤ ਦਿੱਤੇ ਗਏ ਹਨ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸ਼ਰ ਪਠਾਨਕੋਟ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕਰਨ ਮਗਰੋਂ ਦਿੱਤੀ।ਇਸ ਮੋਕੇ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲਾ ਚੋਣ ਅਫਸਰ, ਨਰੇਸ਼ ਮਹਾਜਨ ਸਵੀਪ ਨੋਡਲ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ, ਰਵਿੰਦਰ ਸ਼ਰਮਾ ਜਿਲਾ ਸਿੱਖਿਆ ਅਫਸਰ (ਸੈਕੰਡਰੀ)-ਕਮ-ਸਵੀਪ ਸਹਾਇਕ ਨੋਡਲ ਅਫਸ਼ਰ-1, ਹਰਪ੍ਰੀਤ ਸਿੰਘ ਬਲਾਕ ਵਿਕਾਸ ਪੰਚਾਇਤ ਅਫਸ਼ਰ ਪਠਾਨਕੋਟ-ਕਮ- ਸਵੀਪ ਸਹਾਇਕ ਨੋਡਲ ਅਫਸ਼ਰ-2, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ ਦੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸ਼ਰ ਪਠਾਨਕੋਟ ਸ੍ਰੀਮਤੀ ਨੀਲਿਮਾ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਲਾ ਪਠਾਨਕੋਟ ਦੇ ਤਿੰਨ ਵਿਧਾਨ ਸਭਾ ਹਲਕਿਆਂ (001-ਸੁਜਾਨਪੁਰ, 002-ਭੋਆ (ਐਸ.ਸੀ) ਅਤੇ 003-ਪਠਾਨਕੋਟ) ਵਿੱਚ ਕੁੱਲ ਵੋਟਰਾਂ ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਇਸ ਵਿੱਚ 001-ਸੁਜਾਨਪੁਰ ਵਿੱਚ 158123 ਵੋਟਰ, 002-ਭੋਆ (ਐਸ.ਸੀ) ਵਿੱਚ 170848 ਅਤੇ 003-ਪਠਾਨਕੋਟ ਵਿੱਚ 145686 ਵੋਟਰ ਦਰਜ ਹਨ।ਇਸ ਤਰਾਂ ਉਪਰੋਕਤ ਤਿੰਨਾਂ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 474657 ਹਨ, ਜਿਨਾਂ ਵਿਚੋਂ 2551 ਜ਼ਿਲਾ ਪਠਾਨਕੋਟ ਅੰਦਰ ਨਵੇਂ ਵੋਟਰ ਹਨ।ਮੀਟਿੰਗ ਦੋਰਾਨ 25 ਜਨਵਰੀ ਨੂੰ ਜ਼ਿਲਾ ਪਠਾਨਕੋਟ ਵਿੱਚ ਮਨਾਏ ਜਾਣ ਵਾਲੇ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਵੀ ਚਰਚਾ ਕੀਤੀ ਗਈ।

Check Also

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …

Leave a Reply