ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ ਦੀ ਵਿਸ਼ੇਸ਼ ਮੀਟਿੰਗ ਸਥਾਨਕ ਵਿਰਸਾ ਵਿਹਾਰ ਵਿਖੇ ਆਯੋਜਿਤ
ਕੀਤੀ ਗਈ।ਜਿਸ ਦੌਰਾਨ ਫਰਵਰੀ ਮਹੀਨੇ ਵਿੱਚ ‘ਅੰਤਰਰਾਸ਼ਟਰੀ ਮਾਂ-ਬੋਲੀ’ ਦਿਵਸ ਨਾਲ ਸਬੰਧਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ।ਇਸ ਦੇ ਨਾਲ ਹੀ ਅਕਾਦਮੀ ਦੁਆਰਾ ਪ੍ਰਕਾਸ਼ਿਤ ਪੰਜਾਬੀ ਭਾਸ਼ਾ ਦੀ ਪੁਸਤਕ ‘ਮਾਖਿਓ ਮਿੱਠੀ ਮਾਂ-ਬੋਲੀ’ ਦੀ ਰੀਲੀਜ਼ ਰਸਮ ਅਦਾ ਕੀਤੀ ਗਈ।ਇਸ ਪੁਸਤਕ ਨੂੰ ਅਕਾਦਮੀ ਦੇ ਚੇਅਰਮੈਨ ਚਰਨਜੀਤ ਸਿੰਘ ਨਾਭਾ, ਪ੍ਰਧਾਨ ਰਮੇਸ਼ ਯਾਦਵ, ਜਨਰਲ ਸਕੱਤਰ ਗੁਰਦੇਵ ਸਿੰਘ ਮਹਿਲਾਂਵਾਲਾ ਅਤੇ ਸਕੱਤਰ ਕਮਲ ਗਿੱਲ ਨੇ ਸੰਪਾਦਤ ਕੀਤੀ ਹੈ।ਪੁਸਤਕ ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਦਿਸ਼ਾ ਨਾਲ ਸਬੰਧਤ 47 ਨਿਬੰਧ ਸ਼ਾਮਿਲ ਹਨ।ਇਨਾਂ ਨਿਬੰਧਾਂ ਦੀ ਰਚਨਾ ਪੰਜਾਬੀ ਭਾਸ਼ਾ ਦੇ ਵੱਖ-ਵੱਖ ਨਾਮਵਰ ਲੇਖਕਾਂ ਨੇ ਕੀਤੀ ਹੈ।
ਇਸ ਮੀਟਿੰਗ ਵਿੱਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਜਨਰਲ ਸਕੱਤਰ ਗੁਰਦੇਵ ਸਿੰਘ ਮਹਿਲਾਂਵਾਲਾ, ਡਾ. ਸ਼ਿਆਮ ਸੁੰਦਰ ਦੀਪਤੀ, ਸਤੀਸ਼ ਝੀਂਗਣ, ਦਿਲਬਾਗ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਕਦਗਿੱਲ, ਗੁਰਜਿੰਦਰ ਸਿੰਘ ਬਘਿਆੜੀ, ਹਰਜੀਤ ਸਰਕਾਰੀਆ, ਜਸਵੰਤ ਸਿੰਘ ਰੰਧਾਵਾ, ਜਤਿੰਦਰ ਸਫ਼ਰੀ, ਕਮਲ ਗਿੱਲ, ਕਰਮਜੀਤ ਕੌਰ ਜੱਸਲ, ਸ਼ਿਵਦੇਵ ਸਿੰਘ, ਓਂਕਾਰ ਸੰਧੂ, ਲਖਵਿੰਦਰ ਸਿੰਘ ਐਡਵੋਕੇਟ, ਅਰਤਿੰਦਰ ਕੌਰ ਸੰਧੂ, ਬਲਜੀਤ ਕੌਰ ਰਿਆੜ, ਪ੍ਰਭਜੋਤ ਕੌਰ, ਹਰੀਸ਼ ਸਾਬਰੀ, ਐਡਵੋਕੇਟ ਸ਼ਸ਼ੀ ਵੀਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media