Tuesday, April 30, 2024

ਪ੍ਰਧਾਨ ਲੌਂਗੋਵਾਲ ਨੇ ਮਨਜੀਤ ਸਿੰਘ ਕਲਕੱਤਾ ਦਾ ਪੁੱਛਿਆ ਹਾਲਚਾਲ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਸਿੱਖ Manjit Calcuttaਆਗੂ ਮਨਜੀਤ ਸਿੰਘ ਕਲਕੱਤਾ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਵੀ ਮੌਜੂਦ ਸਨ। ਭਾਈ ਲੌਂਗੋਵਾਲ ਨੇ ਕਲਕੱਤਾ ਦੇ ਸਪੁੱਤਰ ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਅਤੇ ਡਾਕਟਰਾਂ ਪਾਸੋਂ ਵੀ ਉਨ੍ਹਾਂ ਦੀ ਹਾਲਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਨਜੀਤ ਸਿੰਘ ਕਲਕੱਤਾ ਦੇ ਪਰਿਵਾਰ ਨਾਲ ਉਨ੍ਹਾਂ ਦੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਸਿੱਖ ਸਟੂਡੈਂਟ ਫੈਡਰੇਸ਼ਨ, ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਕੀਤੇ ਕਾਰਜਾਂ ਨੂੰ ਵੀ ਸਲਾਹਿਆ।ਦੱਸਣਯੋਗ ਹੈ ਕਿਮਨਜੀਤ ਸਿੰਘ ਕਲਕੱਤਾ ਬੀਤੇ ਕੁਝ ਦਿਨਾਂ ਤੋਂ ਬੀਮਾਰ ਹੋਣ ਕਾਰਨ ਇੱਕ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ।

Check Also

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 …

Leave a Reply