Friday, March 13, 2026

ਸ਼੍ਰੋਮਣੀ ਕਮੇਟੀ ਨਿਯੁੱਕਤੀਆਂ ਤੇ ਤਰੱਕੀਆਂ ਦੀ ਨਿਯਮਬੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ – ਭਾਈ ਲੌਂਗੋਵਾਲ

ਕਿਹਾ ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਸਰਕਾਰ ਤੱਕ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਥੇ ਸ਼੍PPN1601201801ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ ਇਕੱਤਰਤਾ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਇਸ ਵਰ੍ਹੇ ਦੀ ਧਰਮ ਪ੍ਰ੍ਰਚਾਰ ਲਹਿਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਗਿਆ।ਇਸ ਦੇ ਨਾਲ ਹੀ ਸਿੱਖ ਮਸਲਿਆਂ ਦੇ ਹੱਲ ਲਈ ਭਾਰਤ ਸਰਕਾਰ ਤਕ ਪਹੁੰਚ ਕਰਨ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਚੱਲ ਰਹੇ ਕਾਰਜਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 6% ਵਾਧਾ ਕਰਨ ਨੂੰ ਵੀ ਪ੍ਰਵਾਨਗੀ ਦਿਤੀ ਗਈ।
ਇਕੱਤਰਤਾ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਦਾ 550 ਸਾਲਾ ਪ੍ਰਕਾਸ਼ ਪੁਰਬ ਜੋ ਸਾਲ 2019 ਵਿਚ ਆ ਰਿਹਾ ਹੈ, ਨੂੰ ਸਮਰਪਿਤ ਜਿੱਥੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), ਸੁਲਤਾਨਪੁਰ ਲੋਧੀ (ਕਪੂਰਥਲਾ), ਡੇਰਾ ਬਾਬਾ ਨਾਨਕ (ਗੁਰਦਾਸਪੁਰ) ਅਤੇ ਗੁਰਦੁਆਰਾ ਡੇਹਰਾ ਸਾਹਿਬ, ਲੁਹਾਰ (ਤਰਨ ਤਾਰਨ) ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ ਉਥੇ ਹੀ ਇਸ ਵਰ੍ਹੇ ਦੀ ਧਰਮ ਪ੍ਰਚਾਰ ਲਹਿਰ ਵੀ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਸ਼ਾਲ ਪ੍ਰਬੰਧ ਕਰੇਗੀ ਅਤੇ ਕੌਮਾਂਤਰੀ ਪੱਧਰ ‘ਤੇ ਸੰਗਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵੀ ਵਿਉਂਤਬੰਦੀ ਕੀਤੀ ਜਾਵੇਗੀ।ਭਾਈ ਲੌਂਗੋਵਾਲ ਨੇ ਕਿਹਾ ਕਿ ਯਾਦਗਾਰ ਦੇ ਰੂਪ ਵਿਚ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾਣ ਵਾਲੇ ‘ੴ ਮੂਲ ਮੰਤਰ’ ਸਥਾਨ ਲਈ ਜ਼ਮੀਨ ਖਰੀਦ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ ਅਤੇ ਇਸ ਯਾਦਗਾਰ ਦਾ ਕੰਮ ਜਲਦ ਆਰੰਭ ਕਰ ਦਿੱਤਾ ਜਾਵੇਗਾ।
ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲਿਆਂ ਬਾਰੇ ਭਾਈ ਲੌਂਗੋਵਾਲ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਚੱਲ ਰਹੇ ਕਾਰਜਾਂ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ ਅਤੇ ਇਸ ਸਬੰਧ ਵਿਚ ਇਕ ਕਮੇਟੀ ਗਠਤ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਕੰਮ ਕਾਜ ਵਿਚ ਪਾਰਦਰਸ਼ਤਾ ਲਿਆਉਣ ਲਈ ਇੱਕ ਸਬ-ਕਮੇਟੀ ਬਣਾਈ ਗਈ ਹੈ ਅਤੇ ਲੋੜ ਅਨੁਸਾਰ ਨਿਯੁੱਕਤੀਆਂ ਅਤੇ ਤਰੱਕੀਆਂ ਲਈ ਵੀ ਇੱਕ ਨੀਤੀ ਤਿਆਰ ਕੀਤੀ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਨਿਯੁਕਤੀਆਂ ਸਬੰਧੀ ਬਣਾਈ ਗਈ ਸਬ-ਕਮੇਟੀ ਵੱਲੋਂ ਅਗਲੇ ਕੁਝ ਦਿਨਾਂ ਵਿਚ ਪੜਤਾਲ ਮੁਕੰਮਲ ਹੋਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।ਇਸ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜੱਥਿਆਂ ਦੀ ਸੂਚੀ ਵਿਚ ਕਟੌਤੀ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਸੂਚੀ ਵਿਚ ਸ਼ਾਮਲ ਸਾਰੇ ਹੀ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਕਰਨਾਲ, ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸੱਜਣ ਸਿੰਘ ਬੱਜੂਮਾਨ, ਨਵਤੇਜ ਸਿੰਘ ਕਾਉਣੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂਵਾਲਾ, ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ ਕਪੂਰਥਲਾ, ਗੁਰਤੇਜ ਸਿੰਘ ਢੱਡੇ, ਹਰਦੇਵ ਸਿੰਘ ਰੋਗਲਾ ਤੇ ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਅਵਤਾਰ ਸਿੰਘ ਸੈਂਪਲਾ ਤੇ ਐਡੀਸ਼ਨਲ ਸਕੱਤਰ ਦਿਲਜੀਤ ਸਿੰਘ ਬੇਦੀ, ਬਿਜੈ ਸਿੰਘ ਤੇ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply