Friday, March 13, 2026

ਅੰਮ੍ਰਿਤਸਰ ਹੋਵੇਗਾ ਖੁੱਲੇ੍ ਵਿਚ ਸ਼ੌਚ ਮੁਕਤ ਹੋਣ ਵਾਲਾ ਪੰਜਾਬ ਦਾ ਅਗਲਾ ਜਿਲ੍ਹਾ – ਡੀ.ਸੀ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਖੁਲੇ ਵਿੱਚ ਸੋਚ ਤੋਂ ਮੁਕਤ ਹੋਣ ਵਾਲਾ ਪੰਜਾਬ ਦਾ ਅਗਲਾ Kamaldeep Sangha dcਜਿਲ੍ਹਾ ਅੰਮਿ੍ਤਸਰ ਹੋਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਕਮਲਦੀਪ ਸਿੰਘ ਸੰਘਾ ਨੇ ਦਸਿਆ ਕਿ ਜਿਲ੍ਹੇ ਅੰਦਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪੇਂਡੂ ਹਲਕੇ ਵਿਚ ਚੁਣੇ ਗਏ ਲਾਭਪਾਤਰੀਆਂ ਦੇ ਘਰਾਂ ਵਿਚ ਫਲੱਸ਼ਾਂ ਦੇ ਨਿਰਮਾਣ ਦਾ ਕੰਮ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਬੜੇ ਹੀ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿਲ੍ਹੇ ਦੇ 8 ਬਲਾਕਾਂ ਦੀਆਂ 690 ਗ੍ਰਾਮ ਪੰਚਾਇਤਾਂ ਵਲੋਂ ਆਪਣੇ ਪਿੰਡਾਂ ਨੂੰ ਖੁੱਲ੍ਹੇ ਵਿਚ ਸ਼ੌਚ ਮੁਕਤ ਹੋਣ ਦਾ ਪ੍ਰਮਾਣ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸੌਪ ਦਿੱਤਾ ਗਿਆ ਹੈ।
੍ਰ ਸੰਘਾ ਨੇ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ 26 ਜਨਵਰੀ, 2018 ਤੋਂ ਪਹਿਲਾਂ ਪਹਿਲਾਂ ਖੁੱਲੇ੍ਹ ਵਿਚ ਸ਼ੌਚ ਮੁਕਤ ਘੋਸ਼ਿਤ ਕਰ ਦਿੱਤਾ ਜਾਵੇਗਾ।ਇਸ ਪੂਰੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਪ੍ਰੋਗਰਾਮ ਤਹਿਤ ਕੰਮ ਕਰ ਰਹੇ ਮੋਟੀਵੇਟਰ, ਮਾਸਟਰ ਮੋਟੀਵੇਟਰ ਅਤੇ ਸਾਬਕਾ ਸੈਨਿਕਾਂ ਵਲੋਂ ਪਿੰਡਾਂ ਵਿਚ ਸਮੇਂ ਸਮੇਂ ਤੇ ਨਿਗਰਾਨੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਈ ਵੀ ਵਿਅਕਤੀ ਖੁੱਲੇ੍ਹ ਵਿਚ ਸ਼ੌਚ ਲਈ ਬਾਹਰ ਨਾ ਜਾਵੇ।ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਵਿੱਚ ਬਿਲਕੁੱਲ ਪਖਾਨੇ ਦੀ ਸੁਵਿਧਾ ਨਹੀਂ ਸੀ, ਉਨਾਂ ਘਰਾਂ ਵਿਚ ਪਹਿਲ ਦੇ ਆਧਾਰ `ਤੇ ਪਖਾਨੇ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਵੱਖ-ਵੱਖ ਆਈ.ਈ.ਸੀ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਇਸ ਪ੍ਰੋਗਰਾਮ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਜਿਲ੍ਹੇ ਅੰਦਰ ਸਾਰੇ ਪਖਾਨਿਆਂ ਦੀ ਉਸਾਰੀ ਦਾ ਕੰਮ ਜਲਦੀ ਹੀ ਮੁਕੰਮਲ ਕਰਵਾ ਲਿਆ ਜਾਵੇਗਾ।
ਇਸ ਸੰਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਅੰਮਿ੍ਰਤਸਰ ਦੇ ਨਿਗਰਾਨ ਇੰਜੀਨੀਅਰ, ਯਾਦਵਿੰਦਰ ਸਿੰਘ ਢਿਲੋਂ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜਿਲ੍ਹੇ ਅੰਮ੍ਰਿਤਸਰ ਨੂੰ 26 ਜਨਵਰੀ 2018 ਤੋਂ ਪਹਿਲਾਂ-ਪਹਿਲਾਂ ਖੁੱਲ੍ਹੇ ਵਿਚ ਸ਼ੌਚ ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਹੜਾ ਕਿ ਹਰ ਹਾਲ ਵਿਚ ਪੂਰਾ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਤੋਂ ਜੰਗੀ ਪੱਧਰ `ਤੇ ਸੇਵਾਵਾਂ ਲਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਹੁਣ ਤੱਕ ਲਗਭਗ 23 ਕਰੋੜ ਰੁਪਏ ਦੇ ਫੰਡ ਪ੍ਰਾਪਤ ਹੋ ਚੁਕੇ ਹਨ, ਜਿਨ੍ਹਾਂ ਵਿਚੋਂ ਹੁਣ ਤੱਕ ਲਗਭਗ 18 ਕਰੋੜ ਰੁਪਏ ਚੁਣੇ ਗਏ ਲਾਭਪਾਤਰੀਆਂ ਦੇ ਖਾਤਿਆਂ ਵਿਚ ਸਿੱਧੇ ਤੌਰ `ਤੇ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਚੁਣੇ ਗਏ ਸਾਰੇ ਲਾਭਪਾਤਰੀਆਂ ਦੇ ਘਰਾਂ ਵਿਚ ਫਲੱਸ਼ਾਂ ਦੇ ਨਿਰਮਾਣ ਦੇ ਕੰਮ ਨੂੰ ਮਿਥੇ ਗਏ ਸਮੇਂ ਦੇ ਅੰਦਰ-ਅੰਦਰ ਹਰ ਹਾਲ ਵਿਚ ਮੁਕੰਮਲ ਕਰ ਲਿਆ ਜਾਵੇਗਾ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply