Tuesday, November 10, 2026

ਪੈਨਸ਼ਨਰਜ਼ ਐਸੋਸੀਏਸ਼ਨ 75 ਸਾਲਾ ਪੈਨਸ਼ਨਰਾਂ ਦਾ ਕਰੇਗੀ ਸਨਮਾਨ

ਸੰਦੌੜ, 16 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਗੌਰਮਿੰਟ ਪੈਨਸ਼ਨਰਜ ਅੀਸੋਸੀਏਸ਼ਨ ਬਲਾਕ ਸ਼ੇਰਪੁਰ ਦੀ ਜਰੂਰੀ ਮੀਟਿੰਗ ਪ੍ਰੀਤ ਪੈਲਸ Pensionਪੰਜਗਰਾਈਆਂ ਵਿਖੇ ਪ੍ਰਧਾਨ ਈਸ਼ਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਈਸ਼ਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਦੇ ਨਾਲ ਫੈਸਲਾ ਕੀਤਾ ਗਿਆ ਹੈ ਕਿ ਐਸੋਸੀਏਸ਼ਨ ਵੱਲੋਂ 21 ਜਨਵਰੀ ਨੂੰ ਸ਼ੇਰਪੁਰ ਵਿਖੇ ਸਮਾਗਮ ਕਰਕੇ ਉਹਨਾਂ ਸਾਰੇ ਮੈਂਬਰ ਪੈਨਸ਼ਨਰਾਂ ਦਾ ਸਨਮਾਨ ਕੀਤਾ ਜਾਵੇਗਾ ਜਿਹੜੇ ਆਪਣੀ ਉਮਰ ਦੇ 75 ਸਾਲ ਪੂਰੇ ਕਰ ਚੁੱਕੇ ਹਨ ਅਤੇ ਜਿਹਨਾਂ ਦਾ ਪਹਿਲਾ ਸਨਮਾਨ ਨਹੀਂ ਕੀਤਾ ਗਿਆ।ਉਹਨਾਂ ਦੱਸਿਆ ਕਿ ਜਥੇਬੰਦੀ ਵੱਲੋਂ ਪੈਨਸ਼ਨ ਬਚਾਓ ਦਿਨ ਮਨਾਇਆ ਜਾਵੇਗਾ, ਕਿਉਂਕਿ ਸਰਕਾਰ ਪੈਨਸ਼ਨਰਾਂ ਨਾਲ ਕੀਤੇ ਹੋਏ ਵਾਅਦੇ ਤੋਂ ਮੁੱਕਰ ਰਹੀ ਹੈ।ਉਹਨਾਂ ਦੱਸਿਆ ਕਿ ਸਰਕਾਰ ਕੇਂਦਰ ਵਲੋਂ ਡੀ.ਏ ਦੀਆਂ ਦਿੱਤੀਆਂ ਕਿਸ਼ਤਾਂ ਦੀ ਅਗਾਇਗੀ ਨਹੀਂ ਕਰ ਰਹੀ ਅਤੇ ਮੁਲਾਜ਼ਮ ਵਿਰੋਧੀ ਫੈਸਲੇ ਕਰ ਰਹੀ ਹੈ।ਜਿਹਨਾਂ ਖਿਲਾਫ ਸੰਘਰਸ਼ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਸਕੱਤਰ ਕਿਸ਼ਨ ਚੰਦ, ਹਰਨੇਕ ਸਿੰਘ, ਸੁਖਵਿੰਦਰ ਸਿੰਘ, ਦਿਆਲ ਸਿੰਘ, ਸੁਰਜੀਤ ਸਿੰਘ, ਮੇਵਾ ਸਿੰਘ, ਅਵਤਾਰ ਸਿੰਘ, ਦਰਬਾਰਾ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply