ਰਜ਼ੀਆ ਸੁਲਤਾਨਾ ਸਮੇਤ ਕਈ ਸ਼ਖ਼ਸੀਅਤਾਂ ਸ਼ਹੀਦਾਂ ਨੂੰ ਭੇਟ ਕਰਨਗੀਆਂ ਸ਼ਰਧਾਂਜਲੀਆਂ
ਮਾਲੇਰਕੋਟਲਾ, 16 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅੰਗਰੇਜ਼ਾਂ ਵਿਰੁੱਧ ਅਜ਼ਾਦੀ ਸੰਘਰਸ਼ ਵਿੱਚ ਹਿੱਸਾ ਲੈ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 66
ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17 ਜਨਵਰੀ, 2018 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ ਹੈ।ਅੱਜ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਪੱਧਰੀ ਸ਼ਹੀਦੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਦੇਸ਼ ਦੀ ਅਜ਼ਾਦੀ ਲਈ ਲੜੇ ਗਏ ਯੁੱਧ ਅਤੇ ਵਿਸ਼ਵ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਦੀ ਮਿਸਾਲ ਪੈਦਾ ਕਰਨ ਵਾਲੇ 66 ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਸ਼ਰਧਾਂਜਲੀ ਭੇਟ ਕਰਨ ਲਈ ਰਾਜ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਸਮੇਤ ਵਿਧਾਇਕ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਪਹੁੰਚ ਰਹੀਆਂ ਹਨ।ਇਸ ਸਮਾਗਮ ਵਿੱਚ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ।ਇਸ ਤੋਂ ਬਾਅਦ ਉਨ੍ਹਾਂ ਸਾਰੇ ਅਧਿਕਾਰੀਆਂ ਤੋਂ ਤਿਆਰੀਆਂ ਸੰਬੰਧੀ ਜਾਣਕਾਰੀ ਲਈ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਐਸ.ਪੀ ਮਲੇਰਕੋਟਲਾ ਰਾਜਕੁਮਾਰ ਜਲਹੋਤਰਾ ਨੇ ਦੱਸਿਆ ਕਿ ਸਮਾਗਮ ਲਈ ਸੁਰੱਖਿਆ ਦੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ।ਉਨ੍ਹਾਂ ਸ਼ਮੂਲੀਅਤ ਕਰਨ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ।ਇਸ ਮੌਕੇ ਐਸ.ਡੀ.ਐਮ ਮਲੇਰਕੋਟਲਾ ਪ੍ਰੀਤੀ ਯਾਦਵ, ਪ੍ਰਧਾਨ ਵਿਸ਼ਵ ਨਾਮਧਾਰੀ ਸੰਗਤ ਸੁਰਿੰਦਰ ਸਿੰਘ ਨਾਮਧਾਰੀ, ਗੁਰਸੇਵਕ ਸਿੰਘ ਨਾਮਧਾਰੀ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media