ਮਾਲੇਰਕੋਟਲਾ, 16 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਡਿਪਟੀ ਕਮਿਸ਼ਨਰ ਸੰਗਰੂਰ ਅਮਰਪ੍ਰਤਾਪ ਸਿੰਘ ਵਿਰਕ ਨੇ ਸੰਗਰੂਰ ਜ਼ਿਲ੍ਹੇ ’ਚ 17
ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿੱਚ 17 ਜਨਵਰੀ ਦੀ ਛੁੱਟੀ ਹੋਵੇਗੀ।ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਹਨਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ’ਤੇ ਲਾਗੂ ਨਹੀ ਹੋਣਗੇ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media