Sunday, June 21, 2026

ਸਿੱਖ ਕਿਰਦਾਰ ਨੂੰ ਢਾਅ ਲਾਉਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕਰਨ ਜਥੇਦਾਰ- ਅੰਤ੍ਰਿੰਗ ਕਮੇਟੀ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ SGPCਇਕੱਤਰਤਾ ਦੋਰਾਨ ਇੱਕ ਮਤੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਵਰਤਮਾਨ ਸਮੇਂ ਵਿਚ ਸਿੱਖ ਕਿਰਦਾਰ ਨੂੰ ਪਹਿਲਾਂ ਦੀ ਤਰ੍ਹਾਂ ਚਰਮ ਸੀਮਾਂ ’ਤੇ ਪਹੁੰਚਾਉਣ ਲਈ ਉਹ ਵਿਸ਼ੇਸ਼ ਯਤਨ ਕਰਨ ਅਤੇ ਸਿੱਖ ਕਿਰਦਾਰ ਨੂੰ ਢਾਅ ਲਾਉਣ ਵਾਲੇ ਲੋਕਾਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾਵੇ।ਮਤੇ ਵਿਚ ਕਿਹਾ ਗਿਆ ਕਿ ਬੀਤੇ ਕੁੱਝ ਸਮੇਂ ਵਿਚ ਕੁੱਝ ਸਿੱਖ ਆਗੂਆਂ ਵੱਲੋਂ ਕੀਤੀ ਗਈ ਅਨੈਤਿਕ ਕਾਰਵਾਈ ਕਾਰਨ ਸਿੱਖ ਕਿਰਦਾਰ ਨੂੰ ਢਾਅ ਲੱਗੀ ਹੈ ਅਤੇ ਨੌਜੁਆਨਾਂ ਤੇ ਬੱਚਿਆਂ ਦੀ ਮਾਨਸਿਕਤਾ ’ਤੇ ਵੀ ਬੁਰਾ ਅਸਰ ਪਿਆ ਹੈ।ਇਤਿਹਾਸ ਅੰਦਰ ਸਿੱਖਾਂ ਦੇ ਕਿਰਦਾਰ ਦੀ ਮਜ਼ਬੂਤੀ ਦੀਆਂ ਉਦਾਹਰਨਾਂ ਅਤੇ ਉੱਚ ਨੈਤਿਕ ਗੁਣਾਂ ਕਾਰਨ ਪੂਰੀ ਦੁਨੀਆਂ ਅੰਦਰ ਸਿੱਖਾਂ ਦੀ ਵਿਲੱਖਣ ਸ਼ਾਨ ਸਥਾਪਤ ਹੋਈ ਸੀ, ਪਰੰਤੂ ਵਾਪਰੀਆਂ ਘਟਨਾਵਾਂ ਨੇ ਸਮੁੱਚੀ ਕੌਮ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ।ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 6% ਵਾਧਾ ਕਰਨ ਨੂੰ ਵੀ ਪ੍ਰਵਾਨਗੀ ਦਿਤੀ ਗਈ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਕਰਨਾਲ, ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸੱਜਣ ਸਿੰਘ ਬੱਜੂਮਾਨ, ਨਵਤੇਜ ਸਿੰਘ ਕਾਉਣੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂਵਾਲਾ, ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ ਕਪੂਰਥਲਾ, ਗੁਰਤੇਜ ਸਿੰਘ ਢੱਡੇ, ਹਰਦੇਵ ਸਿੰਘ ਰੋਗਲਾ ਤੇ ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਅਵਤਾਰ ਸਿੰਘ ਸੈਂਪਲਾ ਤੇ ਐਡੀਸ਼ਨਲ ਸਕੱਤਰ ਦਿਲਜੀਤ ਸਿੰਘ ਬੇਦੀ, ਬਿਜੈ ਸਿੰਘ ਤੇ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …

Leave a Reply