Wednesday, April 15, 2026

ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ)  – ਪੰਥਕ ਆਗੂ, ਸਾਬਕਾ ਮੰਤਰੀ ਪੰਜਾਬ ਅਤੇ ਸਕੱਤਰ ਸ਼੍ਰੋਮਣੀ ਕਮੇਟੀ ਦਾ ਅੱਜ ਦਿਹਾਂਤ ਹੋ Manjit S Calcuttaਗਿਆ।ਬਿਮਾਰ ਹੋਣ ਕਰ ਕੇ ਤਕਰੀਬਨ 79 ਸਾਲਾ ਮਨਜੀਤ ਸਿੰਘ ਕਲਕੱਤਾ ਇਲਾਜ਼ ਲਈ ਸਥਾਨਕ ਨਿੱਜੀ ਹਸਪਤਾਲ ਵਿੱਚ 4 ਜਨਵਰੀ ਤੋਂ ਦਾਖਲ ਸਨ, ਜਿਥੇ ਅੱਜ ਸਵੇਰੇ ਉਨਾਂ ਨੇ ਆਖਰੀ ਸਾਹ ਲਿਆ।ਮਿਲੀ ਜਾਣਕਾਰੀ ਅਨੁਸਾਰ ਉਨਾਂ ਦਾ ਅੰਤਿਮ ਸਸਕਾਰ ਕੱਲ 18 ਜਨਵਰੀ ਨੂੰ ਕੀਤਾ ਜਾਵੇਗਾ।ਉਹ ਆਪਣੇ ਪਿਛੇ ਧਰਮ ਪਤਨੀ ਤੋਂ ਇਲਾਵਾ ਹੋਟਲ ਦਾ ਕਾਰੋਬਾਰ ਕਰਦਾ ਇੱਕ ਬੇਟਾ ਤੇ ਦੋ ਬੇਟੀਆਂ ਛੱਡ ਗਏ ਹਨ।ਸ਼੍ਰੋਮਣੀ ਕਮੇਟੀ ਵਲੋਂ ਉਨਾਂ ਦੇ ਸਨਮਾਨ `ਚ ਅੱਜ ਦਫਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਕਰ ਦਿੱਤੀ ਗਈ ਹੈ।ਜਿਕਰਯੋਗ ਹੈ ਕਿ ਮਨਜੀਤ ਸਿੰਘ ਕਲਕੱਤਾ ਸਿੱਖ ਮਾਮਲਿਆਂ ਦੇ ਉਘੇ ਗਿਆਤਾ ਅਤੇ ਕਈ ਸਿੱਖ ਜਥੇਬੰਦੀਆਂ ਨਾਲ ਜੁੜੇ ਹੋਏ ਸਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply