ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਹੋਣਹਾਰ ਖਿਡਾਰਣ ਰੁਪਿੰਦਰ ਕੌਰ ਨੇ ਸੰਗਰੂਰ
ਵਿਖੇ ਹੋਈਆਂ ਪੰਜਾਬ ਰਾਜ ਖੇਡਾਂ (ਮਹਿਲਾ) 2018 ਵਿੱਚ 4*400 ਮੀਟਰ ਰਿਲੇਅ ਦੌੜ ਵਿੱਚ ਬਿਹਤਰੀਨ ਪ੍ਰਦਸ਼ਨ ਕਰ ਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ।ਇਹ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਜੇਤੂ ਖਿਡਾਰਣ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨਾਂ ਨੂੰ ਅਜਿਹੇ ਵਿਦਿਆਰਥੀਆਂ `ਤੇ ਮਾਣ ਹੈ ਜੋ ਖੇਡਾਂ `ਤੇ ਹੋਰ ਗਤੀਵਿਧੀਆਂ ਵਿੱਚ ਮੱਲਾਂ ਮਾਰ ਕੇ ਸਕੂਲ ਦਾ ਨਾਂ ਰੋਸ਼ਨ ਕਰਦੇ ਹਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media