Saturday, August 22, 2026

ਟੀਚਰ ਯੂਨੀਅਨ ਨੇ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਖਿਲਾਫ ਦਿੱਤਾ ਧਰਨਾ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਪੰਜਾਬ ਚੰਡੀਗੜ ਕਾਲਜ ਟੀਚਰ ਯੂਨੀਅਨ (ਪੀ.ਸੀ.ਸੀ.ਟੀ.ਯੂ) ਦੀ ਲੋਕਲ PPN1701201803ਯੂਨਿਟ ਦੇ ਮੈਂਬਰਾਂ ਨੇ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਖਿਲਾਫ ਦੋ ਘੰਟੇ ਦਾ ਧਰਨਾ ਦੇ ਕੇ ਜੋਰਦਾਰ ਨਾਅਰੇਬਾਜ਼ੀ ਕੀਤੀ।ਯੂਨਿਟ ਪ੍ਰਧਾਨ ਡਾ. ਸਿਮਰਦੀਪ ਕੌਰ ਨੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਮੌਜੂਦਾ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਦੀ ਕਰੜੀ ਆਲੋਚਨਾ ਕੀਤੀ।ਉਨ੍ਹਾਂ ਨੇ ਦੱਸਿਆ ਕਿ ਉਨਾਂ ਦੀਆਂ ਮੰਗਾਂ ਵਿੱਚ ਅਧਿਆਪਕਾਂ ਲਈ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨਾ, ਐਸੋਸੀਏਟ ਪ੍ਰੋਫੈਸਰ ਗਰੇਡ ਦੇ ਲਟਕ ਰਹੇ ਕੇਸਾਂ ਦਾ ਹੱਲ ਅਤੇ ਯੂਨੀਵਰਸਿਟੀ ਵਲੋਂ ਛੁੱਟੀਆਂ ਦੇ ਦਿਨਾਂ ਵਿੱਚ ਲਏ ਜਾਂਦੇ ਸਲਾਨਾ ਇਮਤਿਹਾਨਾਂ ਸਬੰਧੀ ਮੰਗਾਂ ਸ਼ਾਮਲ ਹਨ।ਅੰਮ੍ਰਿਤਸਰ ਪੀ.ਸੀ.ਸੀ.ਟੀ.ਯੂ ਦੀ ਸਕੱਤਰ ਡਾ. ਸ਼ੈਲੀ ਜੱਗੀ ਨੇ ਅਧਿਆਪਕਾਂ ਦੇ ਹਿੱਤਾਂ ਬਾਰੇ ਚਰਚਾ ਕਰਦੇ ਹੋਏ 23 ਜਨਵਰੀ ਨੂੰ ਹੋਣ ਵਾਲੀ ਜਿਲਾ ਰੈਲੀ ਵਿੱਚ ਉਠਾਏ ਜਾਣ ਵਾਲੇ ਮੁੱਦਿਆਂ ਬਾਰੇ ਚਰਚਾ ਕੀਤੀ।ਇਸ ਧਰਨੇ ਵਿੱਚ ਡਾ. ਰੁਪਿੰਦਰਪਾਲ, ਡਾ. ਅਨੀਤਾ ਨਰੇਂਦਰ ਸਮੇਤ ਭਾਰੀ ਗਿਣਤੀ `ਚ ਟੀਚਿੰਗ ਸਟਾਫ ਮੌਜੂਦ ਸੀ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply