Tuesday, July 7, 2026

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਨਵੇਂ ਕਮਰਿਆਂ ਦਾ ਸ਼ੁੱਭ ਮਹੂਰਤ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅਤੇ ਭਾਈ ਗੁਰਇਕਬਾਲ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ PPN1701201806ਜੀ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਤਕਰੀਬਨ 20 ਲੱਖ ਦੀ ਲਾਗਤ ਨਾਲ ਤਿਆਰ ਕਰਵਾਏ ਗਏ 3 ਆਲੀਸ਼ਾਨ ਕਮਰਿਆਂ ਸ਼ੁੱਭ ਮਹੂਰਤ 5 ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਕੀਤਾ ਗਿਆ।ਮਹੂਰਤ ਸਬੰਧੀ 2 ਦਿਨਾਂ ਦੇ ਜਪ-ਤਪ ਅਤੇ ਕੀਰਤਨ ਦੇ ਸਮਾਗਮ ਕਰਵਾਏ ਗਏ।ਅੱਜ ਦੂਜੇ ਦਿਨ ਸਵੇਰੇ 1.00 ਵਜੇ ਤੋਂ ਸ਼ਾਮ 6.00 ਵਜੇ ਤੱਕ ਸੰਗਤਾਂ ਵਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਵਾਹਿਗੁਰੂ ਸਿਮਰਨ ਦੇ ਜਾਪ ਦੀਆਂ ਹਾਜਰੀਆਂ ਲਗਾਈਆਂ ਗਈਆਂ ਹਨ ਅਤੇ 3.00 ਵਜੇ ਤੋਂ ਸ਼ਾਮ 6.00 ਵਜੇ ਤੱਕ ਕੀਰਤਨ ਦੇ ਦੀਵਾਨ ਸਜਾਏ ਗਏ।ਜਿਸ ਦੌਰਾਨ ਹੋਰਨਾਂ ਜਥਿਆਂ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀ ਅੰਮ੍ਰਿਤਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਸੰਤ ਬਾਬਾ ਸੁਖਦੇਵ ਸਿੰਘ ਭੁਚੋ ਸਾਹਿਬ ਵਲੋਂ ਚੱਬੇ ਤੋਂ ਬਾਬਾ ਰਮਨ ਸਿੰਘ ਅਤੇ ਭਾਈ ਹਰਮਿੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਹਾਜਰੀ ਭਰੀ।
ਇਸ ਮੌਕੇ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸਭ ਤੋਂ ਉਤਮ ਧੰਨ ਹੈ।ਇਸੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਤਿੰਨ ਨਵੇਂ ਕਮਰੇ ਤਿਆਰ ਕਰਵਾਏ ਗਏ ਹਨ।ਜਿਸ ਵਿੱਚ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਅਸਥਾਨ, ਸੁਖਆਸਨ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ (ਵਸਤਰ) ਰੁਮਾਲਾ ਸਾਹਿਬ ਵਾਲੇ ਕਮਰੇ ਸ਼ਾਮਲ ਹਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply