ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀਂ ਜੰਮੂ-ਕਸ਼ਮੀਰ ਵਿਚ ਲਾਈਨ ਆਫ ਕੰਟਰੋਲ ’ਤੇ ਦੇਸ਼ ਦੀ ਰੱਖਿਆ ਕਰਦੇ ਸ਼ਹੀਦ ਹੋਏ ਅੰਮ੍ਰਿਤਸਰ ਜਿਲੇ ਦੇ ਜੰਮਪਲ ਨੌਜਵਾਨ ਨਾਇਕ ਗੁਰਮੇਲ ਸਿੰਘ ਦੇ ਪਰਿਵਾਰ ਨੂੰ ਪੱਤਰ ਭੇਜ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ਸਾਡੇ ਲਈ ਫ਼ਖਰ ਵਾਲੀ ਗੱਲ ਹੈ ਕਿ ਨਾਇਕ ਗੁਰਮੇਲ ਸਿੰਘ ਪੰਜਾਬ ਦੀ ਧਰਤੀ ’ਤੇ ਪੈਦਾ ਹੋਇਆ, ਜਿਸ ਨੇ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਦੀ ਪਰਵਾਹ ਨਹੀਂ ਕੀਤੀ।ਉਨਾਂ ਵੱਲੋਂ ਲਿਖੇ ਗਏ ਇਸ ਪੱਤਰ ਨੂੰ ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਅਮਰਬੀਰ ਸਿੰਘ ਚਾਹਲ (ਸੇਵਾ ਮੁੱਕਤ ਕਰਨਲ) ਸ਼ਹੀਦ ਦੇ ਪਰਿਵਾਰ ਤੱਕ ਪਹੁੰਚਾ ਕੇ ਆਏ।ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਸ਼ਹੀਦ ਨਾਇਕ ਗੁਰਮੇਲ ਸਿੰਘ, ਉਸ ਦੇ ਪਰਿਵਾਰ ਅਤੇ ਉਹ ਮਾਂ, ਜਿਸ ਨੇ ਸ਼ਹੀਦ ਨੂੰ ਜਨਮ ਦਿੱਤਾ, ਨੂੰ ਮੈਂ ਸਲਾਮ ਕਰਦਾ ਹਾਂ।ਦੱਸਣਯੋਗ ਹੈ ਕਿ ਸ਼ਹੀਦ ਨਾਇਕ ਗੁਰਮੇਲ ਸਿੰਘ ਉਸ 2 ਸਿੱਖ ਬਟਾਲੀਅਨ ਦਾ ਨੌਜਵਾਨ ਸੀ, ਜਿਸ ਵਿਚ ਬਤੌਰ ਕੈਪਟਨ ਮੁੱਖ ਮੰਤਰੀ ਅਮਰਿੰਦਰ ਸਿੰਘ ਸੇਵਾ ਨਿਭਾਅ ਚੁੱਕੇ ਹਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media