Tuesday, July 7, 2026

ਗਣਤੰਤਰ ਦਿਵਸ ਮੌਕੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ – ਏ.ਡੀ.ਸੀ

PPN1701201815ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) –     ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਵਲੋਂ ਜ਼ਿਲੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਜੋ ਕਿ ਇਸ ਸਮਾਗਮ ਦੀ ਖਿੱਚ ਦਾ ਕੇਂਦਰ ਹੋਣਗੀਆਂ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਨੇ 26 ਜਨਵਰੀ ਮੌਕੇ ਕੱਢੀਆਂ ਜਾਣ ਵਾਲੀਆਂ ਝਾਕੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਰਵਿੰਦਰ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਵਿੱਚ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਸਿਹਤ ਵਿਭਾਗ, ਜੰਗਲਾਤ ਵਿਭਾਗ, ਸਿੱਖਿਆ ਵਿਭਾਗ, ਡੇਅਰੀ ਵਿਕਾਸ ਵਿਭਾਗ, ਉਦਯੋਗ ਕੇਂਦਰ ਅਤੇ ਹੋਰ ਵਿਭਾਗਾਂ ਵੱਲੋਂ ਝਾਕੀਆਂ ਕੱਢੀਆਂ ਜਾਣਗੀਆਂ।ਉਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਵੱਖ ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਤਿਆਰ ਕੀਤੀਆਂ ਜਾਣ ਅਤੇ ਆਪੋ ਆਪਣੇ ਵਿਭਾਗ ਨਾਲ ਸਬੰਧਤ ਪੰਜਾਬ ਸਰਕਾਰ ਦੀਆਂ ਸਕੀਮਾਂ ਸਬੰਧੀ ਬੈਨਰ ਵੀ ਲਗਾਏ ਜਾਣ, ਜਿਨਾਂ ਨੂੰ ਵੇਖ ਕੇ ਆਮ ਲੋਕ ਉਨਾਂ ਸਕੀਮਾਂ ਤੋਂ ਲਾਭ ਉਠਾ ਸਕਣ।
ਇਸ ਮੌਕੇ ਵਿਕਾਸ ਹੀਰਾ, ਐਸ.ਡੀ.ਐਮ, ਰਣਜੀਤ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ, ਅਨੂਪ ਕੁਮਾਰ ਪਸ਼ੂ ਪਾਲਣ, ਪੀ.ਸੀ.ਐਲ, ਸਿਮਰਜੋਤ ਸਿੰਘ ਉਦਯੋਗ ਵਿਭਾਗ, ਸ਼ਿਸ਼ੂਪਾਲ ਸਿੰਘ ਸਿਖਿਆ ਅਫਸਰ ਐਲੀਮੈਂਟਰੀ, ਗੁਲਬਹਾਰ ਸਿੰਘ ਜਿਲਾ ਪ੍ਰੋਗਰਾਮ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply