Monday, November 23, 2026

ਟਾਸਕ ਫੋਰਸ ਦੇ ਮੈਂਬਰਾਂ ਨੇ 7 ਬੱਚਿਆਂ ਨੂੰ ਭੀਖ ਮੰਗਣ ਤੋਂ ਮੁੱਕਤ ਕਰਵਾਇਆ

PPN1701201816 ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਰਤਸਰ ਸ਼ਹਿਰ ਨੂੰ ਬਾਲ ਮਜ਼ਦੂਰੀ ਅਤੇ ਭਿਖਾਰੀ ਬੱਚਿਆਂ ਤੋਂ ਮੁੱਕਤ ਕਰਵਾਉਣ ਲਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਕਾਹਨ ਸਿੰਘ ਪਨੂੰ ਵੱਲੋਂ ਦਿੱਤੇ ਗਏ ਹੁਕਮਾਂ ’ਤੇ ਅਮਲ ਕਰਦੇ ਹੋਏ ਜਿਲਾ ਬਾਲ ਸੁਰੱਖਿਆ ਅਫਸਰ ਨੇ ਵੱਖ-ਵੱਖ ਟੀਮਾਂ ਬਣਾ ਕੇ ਸ਼ਹਿਰ ਵਿਚ ਛਾਪੇਮਾਰੀ ਕੀਤੀ ਇਸ ਸਬੰਧੀ ਜਾਣਕਾਰੀ ਦਿੰਦੇ ਸ੍ਰੀਮਤੀ ਮਨਪ੍ਰੀਤ ਕੌਰ ਜਿਲਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਅੱਜ ਦੇ ਛਾਪਿਆਂ ਲਈ ਬਣਾਈਆਂ ਟੀਮਾਂ ਵਿਚ  ਏ.ਡੀ.ਸੀ.ਪੀ ਕਰਾਈਮ, ਕਿਰਤ, ਸਿੱਖਿਆ ਵਿਭਾਗ, ਬਾਲ ਭਲਾਈ ਕਮੇਟੀ ਵੱਲੋਂ ਸਹਿਯੋਗ ਦਿੱਤਾ ਗਿਆ ਅਤੇ ਇਨਾਂ ਸਾਂਝੀਆਂ ਟੀਮਾਂ ਨੇ ਸੰਤ ਸਿੰਘ ਸੁੱਖਾ ਸਿੰਘ ਚੌਕ, ਨਾਵਲਟੀ ਚੌਕ, ਕ੍ਰਿਸਟਲ ਚੌਕ, ਕੰਪਨੀ ਬਾਗ, ਜਿਲਾ ਕਚਿਹਰੀ ਕੰਪਲੈਕਸ, ਰਣਜੀਤ ਐਵੀਨਿੳੂ, ਰੇਲਵੇ ਸਟੇਸ਼ਨ ਅਤੇ ਰਤਨ ਸਿੰਘ ਚੌਕ ਵਿਚ ਛਾਪੇ ਮਾਰ ਕੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਨੂੰ ਫੜਿਆ।ਉਨਾਂ ਦੱਸਿਆ ਕਿ ਇਨਾਂ ਛਾਪਿਆਂ ਵਿਚ 7 ਬੱਚਿਆਂ ਨੂੰ ਭੀਖ ਮੰਗਦੇ ਫੜਿਆ ਗਿਆ। PPN1701201817ਉਨਾਂ ਕਿਹਾ ਕਿ ਬਾਲ ਮਜਦੂਰੀ ਅਤੇ ਭੀਖ ਮੰਗਣਾ ਸਾਡੇ ਸਮਾਜ ’ਤੇ ਇਕ ਬਹੁਤ ਵੱਡਾ ਕਲੰਕ ਹੈ, ਸਾਨੂੰ ਸਾਰਿਆਂ ਨੂੰ ਇਸ ਦੇ ਖਾਤਮੇ ਲਈ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਿਖਾਰੀਆਂ ਨੂੰ ਭੀਖ ਨਾ ਦੇਣ, ਬਲਕਿ ਕੰਮ ਕਰਨ ਲਈ ਕਹਿਣ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਥਾਵਾਂ ’ਤੇ ਛਾਪੇ ਮਾਰ ਕੇ ਸ਼ਹਿਰ ਨੂੰ ਭਿਖਾਰੀਆਂ ਤੋਂ ਮੁੱਕਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply