ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ ਕਰਵਾਈਆਂ ਗਈਆਂ ਪੰਜਾਬ ਰਾਜ ਖੇਡਾਂ ਮਹਿਲਾ ਹਾਕੀ ’ਚ ਖੇਡ ਦਾ ਸ਼ਾਨਦਾਰ ਕਰਕੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਨਾਗਪਾਲ ਨੇ ਵਿਦਿਆਰਥਣਾਂ ਨੂੰ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਉਕਤ ਖੇਡ ’ਚ ਆਪਣੀ ਹਾਕੀ ਦਾ ਕਮਾਲ ਵਿਖਾਉਂਦਿਆ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਜਿਨ੍ਹਾਂ ਨੂੰ ਮੁੱਖ ਮਹਿਮਾਨ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਵੱਲੋਂ ਕਾਂਸੇ ਦੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਦੀ ਜਿੱਤ ਦਾ ਸਿਹਰਾ ਸਕੂਲ ਦੀ ਡੀ.ਪੀ.ਈ ਸ੍ਰੀਮਤੀ ਸੰਦੀਪ ਕੌਰ ਦੁਆਰਾ ਕਰਵਾਏ ਸਖ਼ਤ ਅਭਿਆਸ ਨੂੰ ਦਿੰਦਿਆ ਕਿਹਾ ਕਿ ਉਨ੍ਹਾਂ ਬਦੌਲਤ ਵਿਦਿਆਰਥਣਾਂ ਉਕਤ ਮੁਕਾਮ ਪ੍ਰਾਪਤ ਕਰ ਸਕੀਆਂ ਹਨ।ਉਨ੍ਹਾਂ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਅਗਾਂਹ ਵੀ ਉੱਚ ਸਥਾਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media