ਸਮਰਾਲਾ, 17 ਜਨਵਰੀ (ਪੰਜਾਬ ਪੋਸਟ- ਕੰਗ) – ਪੰਜਾਬ ਸਰਕਾਰ ਵੱਲੋਂ ਇਸ ਸਾਲ ਗਜਟਿਡ ਛੁੱਟੀਆਂ ਤੇ ਕੈਂਚੀ ਫੇਰਦੇ ਹੋਏ, ਹਰ ਵਰਗ ਦੇ ਲੋਕਾਂ ਨਾਲ ਸ਼ਰੇਆਮ ਧੱਕਾ ਕੀਤਾ ਹੈ।ਇਸ ਗੱਲ ਦਾ ਪ੍ਰਗਟਾਵਾ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਹਿੰਮਤ ਨਗਰ ਸਮਰਾਲਾ ਵਿਖੇ ਗੁਰਦੁਆਰਾ ਕਮੇਟੀ ਪ੍ਰਧਾਨ ਬਖਸ਼ੀਸ਼ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ।ਮੀਟਿੰਗ ਦੌਰਾਨ ਇਕੱਤਰ ਹੋਏ ਸਮੂਹ ਭਾਈਚਾਰੇ ਦੇ ਲੋਕਾਂ ਨੇ ਕੈਪਟਨ ਸਰਕਾਰ ਦੁਆਰਾ ਹੋਰ ਧਾਰਮਿਕ ਛੁੱਟੀਆਂ ਦੇ ਨਾਲ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਜੋ 31 ਜਨਵਰੀ ਨੂੰ ਹੈ, ਉਸ ਦਿਨ ਗਜਟਿਡ ਛੁੱਟੀ ਰੱਦ ਕਰਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ।ਗੁਰੂ ਰਵਿਦਾਸ ਜੀ ਦੀ ਬਾਣੀ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਅਤੇ ਲੋਕਾਂ ਅੰਦਰਲੇ ਉਨਾਂ ਪ੍ਰਤੀ ਸਤਿਕਾਰ ਨੂੰ ਮੌਜੂਦਾ ਕਾਂਗਰਸ ਸਰਕਾਰ ਨੇ ਅੱਖੋਂ ਪਰੋਖੇ ਕਰਕੇ ਗਜਟਿਡ ਛੁੱਟੀ ਰੱਦ ਕੀਤੀ ਹੈ। ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਗਜਟਿਡ ਛੁੱਟੀ ਨੂੰ ਦੋਬਾਰਾ ਚਾਲੂ ਕੀਤਾ ਜਾਵੇ ਤਾਂ ਜੋ ਆਮ ਲੋਕੀ ਆਪਸੀ ਭਾਈਚਾਰੇ ਨਾਲ ਉਨਾਂ ਦਾ ਜਨਮ ਦਿਵਸ ਮਨਾ ਸਕਣ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਸਵੀਰ ਸਮਰਾਲਾ, ਭੁਪਿੰਦਰ ਸਿੰਘ, ਕੁਲਦੀਪ ਸਿੰਘ, ਮੇਜਰ ਸਿੰਘ, ਕਸ਼ਮੀਰਾ ਸਿੰਘ, ਕਮਲਜੀਤ ਸਿੰਘ, ਬਲਦੇਵ ਸਿੰਘ, ਰਘਵੀਰ ਸਿੰਘ, ਰਾਮ ਸਿੰਘ ਆਦਿ ਤੋਂ ਇਲਾਵਾ ਸਮੂਹ ਭਾਈਚਾਰੇ ਦੇ ਲੋਕ ਹਾਜਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media