Tuesday, September 29, 2026

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਕੀਤੀ ਸ਼ੋਕ ਇਕੱਤਰਤਾ

ਸ਼੍ਰੋਮਣੀ ਕਮੇਟੀ ਦੇ ਸਮੂਹ ਅਦਾਰੇ ਬਾਅਦ ਦੁਪਹਿਰ ਕੀਤੇ ਬੰਦ

SGPCਅੰਮ੍ਰਿਤਸਰ 17 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇੱਕ ਸ਼ੋਕ ਇਕੱਤਰਤਾ ਕੀਤੀ ਗਈ।ਇਸ ਮੌਕੇ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਤੋਂ ਬਾਅਦ ਵਿਛੜੀ ਆਤਮਾ ਨਮਿੱਤ ਅਰਦਾਸ ਕੀਤੀ ਗਈ।ਸ਼ੋਕ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਲਕੱਤਾ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ 1984 ਤੋਂ ਬਾਅਦ ਬਿਖੜੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਦੀ ਪੰਥਕ ਭਾਵਨਾ ਨਾਲ ਮਿਸਾਲੀ ਪ੍ਰਬੰਧਕੀ ਸੇਵਾ ਨਿਭਾਈ।ਉਹ ਸਿੱਖ ਸਿਧਾਂਤਾਂ ਨੂੰ ਪ੍ਰਣਾਏ ਹੋਏ ਪੰਥਕ ਆਗੂ ਹੋਣ ਦੇ ਨਾਲ ਨਾਲ ਪ੍ਰਸਿੱਧ ਪੰਥਕ ਲੇਖਕ ਵੀ ਸਨ ਅਤੇ ਉਨ੍ਹਾਂ ਦੀਆਂ ਲਿਖਤਾਂ ਕੌਮ ਨੂੰ ਵਡਮੁੱਲੀ ਸੇਧ ਦੇਣ ਵਾਲੀਆਂ ਹਨ।ਡਾ. ਰੂਪ ਸਿੰਘ ਨੇ ਕਲਕੱਤਾ ਦੀ ਪ੍ਰਬੰਧਕੀ ਯੋਗਤਾ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਉਹ ਫੈਸਲੇ ਲੈਣ ਪ੍ਰਤੀ ਦਿੜ੍ਹ ਹੋਣ ਦੇ ਨਾਲ ਨਾਲ ਵੱਖ-ਵੱਖ ਸਿੱਖ ਸੰਸਥਾਵਾਂ ਨਾਲ ਪਿਆਰ ਭਾਵਨਾ ਨਾਲ ਵਿਚਰਨ ਦੇ ਹਿਮਾਇਤੀ ਸਨ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਚੀਮਾਬਾਠ, ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਵੀ ਮਨਜੀਤ ਸਿੰਘ ਕਲਕੱਤਾ ਦੇ ਜੀਵਨ ਤੇ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਪੰਥ ਲਈ ਵੱਡਾ ਘਾਟਾ ਦੱਸਿਆ।ਕਲਕੱਤਾ ਦੇ ਚਲਾਣੇ ਕਾਰਨ ਅੱਜ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਸਮੂਹ ਅਦਾਰੇ ਵੀ ਅਫਸੋਸ ਵਜੋਂ ਬੰਦ ਕਰ ਦਿੱਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸਕੱਤਰ ਮਨਜੀਤ ਸਿੰਘ ਚੀਮਾਬਾਠ ਤੇ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਬਲਵਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਕੈਰੋਂਵਾਲ, ਤਜਿੰਦਰ ਸਿੰਘ ਪੱਡਾ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਤੇ ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਹਾਜ਼ਰ ਸੀ।
ਇਸੇ ਦੌਰਾਨ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ (ਸ਼੍ਰੋਮਣੀ ਕਮੇਟੀ) ਦੇ ਮੈਂਬਰ ਜੋਗਿੰਦਰ ਸਿੰਘ ਅਦਲੀਵਾਲ, ਸਤਬੀਰ ਸਿੰਘ, ਤਰਲੋਚਨ ਸਿੰਘ ਤੇ ਪ੍ਰੀਤਮ ਸਿੰਘ ਪੁਰੀ ਨੇ ਵੀ ਕਲਕੱਤਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply