ਅੰਮ੍ਰਿਤਸਰ 17 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਅੰਤਰਰਾਸ਼ਟਰੀ ਜੂਡੋ ਖਿਡਾਰੀ ਕਰਮਜੋਤ ਸਿੰਘ ਨੂੰ ਉਸ ਦੀਆਂ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਕਾਰਨ 21 ਹਜ਼ਾਰ ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਵੱਲੋਂ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਹੌਂਸਲਾ ਅਫਜ਼ਾਈ ਕੀਤੀ ਜਾਂਦੀ ਹੈ ਤਾਂ ਜੋ ਹੋਰ ਬੱਚੇ ਵੀ ਉਨ੍ਹਾਂ ਤੋਂ ਪ੍ਰੇਰਨਾ ਪ੍ਰਾਪਤ ਕਰ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਮਜੋਤ ਸਿੰਘ ਦੀਆਂ ਪ੍ਰਾਪਤੀਆਂ ‘ਤੇ ਉਸ ਦੇ ਮਾਪਿਆਂ ਨੂੰ ਵਧਾਈ ਵੀ ਦਿੱਤੀ।ਇਸ ਸਮੇਂ ਸ਼੍ਰੋਮਣੀ ਕਮੇਟੀ ਸਕੱਤਰ ਅਵਤਾਰ ਸਿੰਘ ਸੈਂਪਲਾ, ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਅਤੇ ਹੋਰ ਹਾਜ਼ਰ ਸਨ।
ਦੱਸਣਯੋਗ ਹੈ ਕਿ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦਾ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਕਰਮਜੋਤ ਸਿੰਘ ਜੂਡੋ ਖੇਡ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪ੍ਰਾਪਤੀਆਂ ਕਰ ਚੁੱਕਾ ਹੈ।ਉਸ ਨੇ 66 ਕਿ.ਗ੍ਰਾਮ ਵਰਗ ਵਿਚ ਜ਼ਿਲ੍ਹਾ ਪੱਧਰ, ਸਟੇਟ ਪੱਧਰ ਤੇ ਰਾਸ਼ਟਰੀ ਪੱਧਰ ‘ਤੇ ਸੋਨੇ ਦੇ ਤਗਮੇ ਪ੍ਰਾਪਤ ਕਰਕੇ ਸ਼੍ਰੋਮਣੀ ਕਮੇਟੀ ਕਮੇਟੀ ਦੀ ਵਿਦਿਅਕ ਸੰਸਥਾ ਦਾ ਨਾਮ ਪੂਰੇ ਦੇਸ਼ ਵਿਚ ਰੌਸ਼ਨ ਕੀਤਾ।ਇਸ ਦੇ ਨਾਲ ਹੀ ਉਹ 66 ਕਿ.ਗ੍ਰਾ. ਵਰਗ ਵਿਚ ਹੀ ਭਾਰਤ ਵੱਲੋਂ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਵੀ ਹਿੱਸਾ ਲੈ ਚੁੱਕਾ ਹੈ, ਜਿਸ ਦੌਰਾਨ ਦੁਬਈ, ਫਰਾਂਸ, ਰੂਸ, ਬ੍ਰਾਜ਼ੀਲ ਅਤੇ ਚੀਨ ਦੇ ਖਿਡਾਰੀਆਂ ਨਾਲ ਸਖਤ ਮੁਕਾਬਲੇ ਤੋਂ ਬਾਅਦ ਰੂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਹਾਸਲ ਕਰ ਚੁੱਕਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media