Thursday, April 16, 2026

ਸਰਕਾਰੀ ਥਰਮਲ ਬੰਦ ਕਰਨ ਵਿਰੁੱਧ ਬਿਜਲੀ ਮੁਲਾਜਮਾਂ ਨੇ ਸਰਕਾਰ ਤੇ ਮਨੇਜਮੈਂਟ ਦੇ ਪੁਤਲੇ ਫੂਕੇ

PPN1801201806 ਸਮਰਾਲਾ, 18 ਜਨਵਰੀ (ਪੰਜਾਬ ਪੋਸਟ-ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਵਿੱਚ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. 49 ਮੰਡਲ ਸਮਰਾਲਾ ਵੱਲੋਂ ਸੂਬਾ ਕਮੇਟੀ ਦੇ ਸੱਦੇ `ਤੇ ਇਨਡੋਰ ਸਮਰਾਲਾ ਵਿਖੇ ਸਰਕਾਰ ਅਤੇ ਮਨੇਜਮੈਂਟ ਖਿਲਾਫ ਪੁਤਲੇ ਫੂਕ ਧਰਨਾ ਮੁਜ਼ਾਹਰਾ ਕੀਤਾ ਗਿਆ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਮੰਡਲ ਸਕੱਤਰ ਰੁਲਦਾ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਬਠਿੰਡਾ ਅਤੇ ਰੋਪੜ ਥਰਮਲ ਦੇ ਦੋ ਯੂਨਿਟਾਂ ਨੂੰ ਬੰਦ ਕਰਨ ਦੇ ਮੁਲਾਜਮ ਅਤੇ ਲੋਕ ਵਿਰੋਧੀ ਫੈਸਲੇ ਖਿਲਾਫ ਅਤੇ ਮੈਨੇਜਮੈਂਟ ਦੀ ਵਾਅਦਾ ਖਿਲਾਫੀ ਅਤੇ ਮੁਲਾਜਮ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਨੇ 20 ਦਸੰਬਰ ਦੇ ਫੈਸਲੇ ਅਨੁਸਾਰ ਬਠਿੰਡਾ ਥਰਮਲ ਦੇ ਚਾਰੇ ਯੂਨਿਟ ਅਤੇ ਰੋਪੜ ਸਰਕਲ ਦੇ ਦੋ ਯੂਨਿਟ ਨੂੰ 1 ਜਨਵਰੀ  2018 ਤੋਂ ਪੱਕੇ ਤੌਰ ਤੇ ਬੰਦ ਕਰਨ ਦੇ ਫੈਸਲੇ ਕਰਨ ਉੱਥੇ ਕੱਚੇ ਕਾਮਿਆਂ ਦੇ ਰੁਜ਼ਗਾਰ ਦਾ ਉਜਾੜਾ ਹੋ ਗਿਆ ਹੈ ਅਤੇ ਰੈਗੂਲਰ ਕਾਮਿਆਂ ਦੀ ਜ਼ਿੰਦਗੀ ਵਿੱਚ ਵੀ ਭਾਰੀ ਉਖਾੜਾ ਪੈਦਾ ਹੋ ਰਿਹਾ ਹੈ ਅਤੇ ਸਰਕਾਰੀ ਥਰਮਲਾਂ ਨੂੰ ਬੰਦ ਕਰਕੇ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਦਾ ਭਾਰ ਝੱਲਣਾ ਪੈਣਾ ਹੈ।PPN1801201807ਪੰਜਾਬ ਸਰਕਾਰ ਵੱਲੋਂ ਲਗਾਤਾਰ ਰੁਜ਼ਗਾਰ ਦਾ ਖਾਤਮਾ ਕਰਨ ਦੇ ਫੈਸਲੇ ਲਏ ਜਾ ਰਹੇ ਹਨ।ਜਿਸ ਕਾਰਣ ਸਕੂਲਾਂ ਨੂੰ ਬੰਦ ਕਰਨਾ, ਆਂਗਣਵਾੜੀ ਸੈਂਟਰ ਬੰਕ ਕਰਨਾ, ਗਲਾਡਾ, ਗਮਾਡਾ ਅਤੇ ਪੁਡਾ ਵਿੱਚ ਕੰਮ ਕਰਦੇ ਮੁਲਾਜਮਾਂ ਦੀ ਛਾਂਟੀ ਹੋ ਰਹੀ ਹੈ।ਪਾਵਰਕਾਮ ਦੀ ਮੈਨੇਜਮੈਂਟ ਵਲੋਂ ਵਾਅਦਾ ਖਿਲਾਫੀ ਕਰਕੇ ਪਟਿਆਲਾ ਸਰਕਲ ਦੇ ਆਗੂਆਂ ਨੂੰ ਮੁੜ ਡਿਸਮਿਸ ਕੀਤਾ ਗਿਆ ਹੈ।ਦਸੰਬਰ 2011 ਤੋਂ ਗਰੇਡ-ਪੇਅ, ਪੇਅ-ਬੈਡ ਦਾ ਫੈਸਲਾ ਲਾਗੂ ਨਹੀਂ ਕੀਤਾ ਜਾ ਰਿਹਾ। 01-01-2016 ਤੋਂ ਦੋ ਧਿਰੀ ਗੱਲਬਾਤ ਰਾਹੀਂ ਸਕੇਲ ਨਹੀਂ ਸੋਧੇ ਜਾ ਰਹੇ ਹੈ, ਡੀ.ਏ ਦੀਆਂ ਜਨਵਰੀ 2017 ਅਤੇ ਜੁਲਾਈ 2017 ਦੀਆਂ ਕਿਸ਼ਤਾਂ ਨਹੀਂ ਦਿੱਤੀਆਂ ਜਾਂਦੀਆਂ।ਥਰਮਲ ਬੰਦ ਕੀਤੇ ਜਾ ਰਹੇ ਹਨ, ਫਰਾਂਸ ਫਾਰਮਰ ਰਿਪੇਅਰ ਵਰਕਸ਼ਾਪਾਂ ਬੰਦ ਕਰ ਦਿੱਤੀਆਂ ਜਾ ਰਹੀਆਂ ਹਨ, ਸੰਘਰਸ਼ਾਂ ਨੂੰ ਕੁਚਲਣ ਲਈ ਕਾਲੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ।
ਇਸ ਰੋਸ ਪ੍ਰਦਰਸ਼ਨ ਨੂੰ ਮੁਲਾਜਮ ਆਗੂਆਂ ਕੇਸਰ ਸਿੰਘ, ਕੁਲਵਿੰਦਰ ਸਿੰਘ, ਸੁਰਜੀਤ ਕੁਮਾਰ, ਸਰੂਪ ਸਿੰਘ, ਦਰਸ਼ਨ ਸਿੰਘ, ਜਸਵੰਤ ਸਿੰਘ, ਸੰਗਤ ਸਿੰਘ, ਸਰਕਲ ਸਕੱਤਰ ਜਗਦੀਸ਼ ਕੁਮਾਰ ਅਤੇ ਸੂਬਾ ਪ੍ਰਧਾਨ ਭਰਪੂਰ ਸਿੰਘ ਨੇ ਸੰਬੋਧਨ ਕਰਦਿਆਂ ਚਿਤਾਵਨੀ ਦਿੰਦੇ ਜੇਕਰ ਸਰਕਾਰੀ ਥਰਮਲ ਬੰਦ ਕਰਨ ਦਾ ਫੈਸਲਾ ਵਾਪਸ ਨਾ ਲਿਆ, ਜਥੇਬੰਦੀ ਨਾਲ ਹੋਏ ਫੈਸਲੇ ਅਨੁਸਾਰ ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀ ਸੰਘਰਸ਼ ਨੂੰ ਤੇਜ਼ ਕਰੇਗੀ।ਇਕ ਮਤੇ ਰਾਹੀਂ ਬਠਿੰਡਾ ਵਿੱਚ ਕੰਟਰੈਕਟ ਕਾਮਿਆਂ ਦੇ ਪੱਕੇ ਮੋਰਚੇ ਰਾਹੀਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕੀਤੀ ਗਈ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply