Wednesday, July 29, 2026

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ ਕਿੱਕ ਬਾਕਸਿੰਗ ਖਿਡਾਰੀ ਰਾਸ਼ਟਰੀ ਸਕੂਲ ਖੇਡਾਂ ’ਚ ਅੱਵਲ

PPN1801201809ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਕਿੱਕ ਬਾਕਸਿੰਗ ਖਿਡਾਰੀ ਨੇ ਰਾਸ਼ਟਰੀ ਸਕੂਲ ਖੇਡਾਂ ਅੰਡਰ-14 ਸਾਲ 55 ਕਿਲੋ ਭਾਰ ਵਰਗ ’ਚ ਚਾਂਦੀ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਵਿਦਿਆਰਥੀ ਦੀ ਉਕਤ ਜਿੱਤ ’ਤੇ ਇਸ ਦੌਰਾਨ ਕੌਂਸਲ ਦੇ ਆਨਰੇਰੀ ਸੈਕਟਰੀ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦਿਆ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਸਕੂਲ ਪ੍ਰਤੀ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ।ਇਸ ਮੌਕੇ ਪ੍ਰਿੰ: ਡਾ. ਗੋਗੋਆਣੀ ਨੇ ਦੱਸਿਆ ਕਿ ਕਿੱਕ ਬਾਕਸਿੰਗ ਖਿਡਾਰੀ ਪ੍ਰਿੰਸਜੀਤ ਸਿੰਘ ਨੇ ਤਿਲੰਗਣਾ ਰਾਜ ’ਚ ਹੋਈਆਂ ਰਾਸ਼ਟਰੀ ਸਕੂਲ ਖੇਡਾਂ ’ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਹਾਸਲ ਕੀਤਾ।ਇਸ ਮੌਕੇ ਪ੍ਰਿੰ: ਡਾ. ਗੋਗੋਆਣੀ ਅਤੇ ਸਕੂਲ ਖੇਡ ਮੁੱਖੀ ਰਣਕੀਰਤ ਸਿੰਘ ਸੰਧੂ ਨੇ ਇਸ ਸ਼ਾਨਦਾਰ ਜਿੱਤ ’ਤੇ ਜੇਤੂ ਖਿਡਾਰੀ ਅਤੇ ਕੋਚ ਬਲਜਿੰਦਰ ਸਿੰਘ ਨੂੰ ਵਧਾਈ ਦਿੱਤੀ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply