ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲਾ ਅੰਮਿ੍ਰਤਸਰ ਵਿਚ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਹੁਕਮ 15 ਮਾਰਚ 2018 ਤੱਕ ਲਾਗੂ ਰਹੇਗਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media