Friday, October 30, 2026

ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਹਰ ਤਰਾਂ ਦੀ ਹਰਕਤ ’ਤੇ ਰੋਕ

wireਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਵਿਚ ਜ਼ਿਲਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਿਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ। ਇਹ ਹੁਕਮ 15 ਮਾਰਚ 2018 ਤੱਕ ਲਾਗੂ ਰਹੇਗਾ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply