Tuesday, September 29, 2026

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਵਧੀਕ ਜ਼ਿਲਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ ਅਤੇ ਇਨਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ।ਇਸ ਲਈ ਜ਼ਿਲਾ ਦਿਹਾਤੀ ਏਰੀਆ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ।ਇਹ ਹੁਕਮ 14 ਮਾਰਚ 2018 ਤੱਕ ਲਾਗੂ ਰਹੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply